ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਜਿਲਾ ਪਠਾਨਕੋਟ ਦੇ ਨੋਜਵਾਨਾਂ ਨੂੰ ਜਲਦੀ ਹੀ ਈ ਲਾਈਬ੍ਰੇਰੀ ਸਮਰਪਿਤ ਕੀਤੀ ਜਾਵੇਗੀ, ਇਸ ਦੇ ਲਈ ਜਿਲਾ ਪ੍ਰਸਾਸ਼ਨ ਵੱਲੋਂ 16 ਮਾਰਚ 2017 ਨੂੰ ਆਡੀਟੋਰੀਅਮ ਪਠਾਨਕੋਟ ਵਿਖੇ ਸਵੇਰੇ 10 ਵਜੇ ਜਿਲਾ ਪਠਾਨਕੋਟ ਦੇ ਨੋਜਵਾਨਾਂ ਲਈ ਇਕ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ ਅਧਿਕਾਰੀ ਪਹੁੰਚ ਕੇ ਬੱਚਿਆਂ ਨੂੰ ਉਕਤ ਪ੍ਰੀਖਿਆਵਾਂ ਲਈ ਕਿਵੇ ਤਿਆਰੀ ਕੀਤੀ ਜਾਵੇ ਬਾਰੇ ਜਾਗਰੁਕ ਕਰਨਗੇ ।
ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਪ੍ਰੋਗਰੈਸਿਵ ਪਠਾਨਕੋਟ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਸਿਵਲ ਹਸਪਤਾਲ ਪਠਾਨਕੋਟ, ਪਿ੍ਰੰਸੀਪਲ ਹਰੀਸ ਮੋਹਣ ਆਈ.ਟੀ.ਆਈ (ਲੜਕੇ), ਡਾ. ਹਰਿੰਦਰ ਸਿੰਘ ਬੈਂਸ ਮੁੱਖ ਖੇਤੀ ਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸਰ, ਸੁੱਚਾ ਸਿੰਘ ਜੇਲ ਸੁਪਰੀਡੇਂਟ, ਅਮਨ ਠਾਕੁਰ, ਰਾਕੇਸ ਅੋਲ, ਅਨਿਲ ਬਾਂਸਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ 16 ਮਾਰਚ ਨੂੰ ਲਗਾਏ ਜਾਣ ਵਾਲੇ ਸੈਮੀਨਾਰ ਵਿੱਚ ਬੱਚਿਆਂ ਨੂੰ ਈ ਲਾਈਬ੍ਰੇਰੀ ਵਿੱਚ ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ ਲਈ ਬੱਚਿਆਂ ਨੂੰ ਜਾਗਰੁਕ ਕੀਤਾ ਜਾਵੇਗਾ।ਉਨਾਂ ਕਿਹਾ ਕਿ ਉਕਤ ਸੈਮੀਨਾਰ ਵਿੱਚ ਕੋਈ ਵੀ ਵਿਦਿਆਰਥੀ ਜੋ ਪੜ ਰਿਹਾ ਹੈ ਜਾਂ ਆਪਣੀ ਪੜਾਈ ਕਰ ਚੁੱਕਾ ਹੈ ਭਾਗ ਲੈ ਸਕਦਾ ਹੈ।ਉਨਾਂ ਦੱਸਿਆ ਕਿ ਪ੍ਰੋਗਰੈਸਿਵ ਪਠਾਨਕੋਟ ਵੱਲੋਂ ਸਕਿੱਲ ਡਿਵੈਲਪਮੈਂਟ ਦੇ ਪ੍ਰੋਜੈਕਟ ਅਧੀਨ ਸਬ ਜੇਲ ਪਠਾਨਕੋਟ ਵਿੱਚ ਮੋਟਰ ਬਾਇਨਡਿੰਗ ਦਾ ਕੋਰਸ ਜਲਦੀ ਸੁਰੂ ਕੀਤਾ ਜਾਵੇਗਾ ਤਾਂ ਜੋ ਜੇਲ ਵਿੱਚ ਸਜਾ ਕੱਟ ਰਹੇ ਕੈਦੀ ਮੋਟਰ ਬਾਇਨਡਿੰਗ ਦੀ ਸਿਖਲਾਈ ਲੈ ਸਕਣ ਅਤੇ ਸਜਾ ਪੂਰੀ ਹੋਣ ਤੋਂ ਬਾਅਦ ਆਪਣਾ ਖੁਦ ਦਾ ਰੋਜਗਾਰ ਸੁਰੂ ਕਰ ਸਕਣ।ਮੀਟਿੰਗ ਦੋਰਾਨ ਜਿਲਾ ਪਠਾਨਕੋਟ ਵਿੱਚ ਸੈਰ ਸਪਾਟਾ ਵਿਭਾਗ ਲਈ ਲੋਕਾਂ ਨੂੰ ਉਤਸਾਹਿਤ ਕਰਨ ਲਈ ਵੀ ਚਰਚਾ ਕੀਤੀ ਗਈ।
Check Also
ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ
ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …
Punjab Post Daily Online Newspaper & Print Media