Tuesday, November 24, 2026

ਅਕਾਲੀ ਦਲ ਨੂੰ ਵੱਡੀ ਹਾਰ ਦੇ ਕੇ ਮਝੈਲਾਂ ਨੇ ਲਿਆ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਬਦਲਾ- ਕਲੰਝਰ

PPN1503201703ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਮਾਝੇ ਦੇ ਜਰਨੈਲ ਕਹਾਉਂਦੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਨੂੰ ਭਾਰੀ ਬਹੁਮਤ ਨਾਲ ਹਰਾਉਣ ਵਾਲੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਜਿੱਤ `ਤੇ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਵਧਾਈ ਦਿੱਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਕਿਹਾ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਮਾਝੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਵੱਡੀ ਹਾਰ ਦੇ ਕੇ ਲਿਆ ਹੈ।ਉਨਾਂ ਨੇ ਹਲਕਾ ਖੇਮਕਰਨ ਦੀ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਅਤੇ ਵੋਟਰਾਂ ਤੇ ਸਮੱਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਇਸ ਵਾਰ ਜਿਲਾ ਤਰਨ ਤਾਰਨ ਦੀਆਂ ਚਾਰੇ ਸੀਟਾਂ ਕਾਂਗਰਸ ਦੀ ਝੋਲੀ ਪਾ ਕੇ ਇਤਿਹਾਸ ਸਿਰਜਿਆ ਹੈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply