ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਦਿੱਤੇ ਫਤਵੇ ਦਾ ਕਾਂਗਰਸ ਪਾਰਟੀ ਤਹਿ ਦਿਲੋਂ ਧੰਨਵਾਦ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੂੰ ਕੇਵਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਭਰੋਸਾ ਸੀ ਜੋ ਕਿ ਆਰਥਿਕ ਪੱਖੋਂ ਲੀਹ ਤੋਂ ਲੈ ਚੁੱਕੇ ਪੰਜਾਬ ਨੂੰ ਮੁੜ ਖੁਸਹਾਲ ਬਣਾ ਸਕਦੇ ਹਨ।ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਓ.ਬੀ.ਸੀ ਸੈਲ ਦੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਹਲਕਾ ਅਮਰਗੜ੍ਹ ਤੋਂ ਜਿੱਤੇ ਸੁਰਜੀਤ ਸਿੰਘ ਧੀਮਾਨ, ਮਾਲੇਰਕੋਟਲਾ ਤੋਂ ਮੈਡਮ ਰਜੀਆ ਸੁਲਤਾਨਾ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਵੋਟਰਾਂ ਅਤੇ ਇਨ੍ਹਾਂ ਉਮੀਦਵਾਰਾਂ ਦੇ ਲਈ ਦਿਨ ਰਾਤ ਚੋਣ ਪ੍ਰਚਾਰ ਕਰਨ ਵਾਲੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਸ. ਧੀਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ੇ ਦਾ ਸਫਾਇਆ ਕਰਨਾ ਮੁੱਖ ਏਜੰਡਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਕ ਵਿਚ ਲੋਕਾਂ ਵੱਲੋਂ ਦਿੱਤਾ ਗਿਆ ਫਤਵਾ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਮਕਬੂਲੀਅਤ ਦੀ ਨਿਸ਼ਾਨੀ ਹੈ ਅਤੇ ਕਾਂਗਰਸ ਹਮੇਸਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖਣ ਲਈ ਵਚਨਵੱਧ ਹੈ।ਉਨ੍ਹਾਂ ਕਿਹਾ ਕਿ ਹਲਕਾ ਮਾਲੇਰਕੋਟਲਾ ਅਤੇ ਅਮਰਗੜ ਅੰਦਰ ਜਿਸ ਤਰਾਂ ਨਾਲ ਲੋਕਾਂ ਵਿਚ ਜੋਸ ਦੇਖਣ ਨੂੰ ਮਿਲਿਆ ਸੀ ਉਸਤੋਂ ਸਾਫ ਪਤਾ ਚਲਦਾ ਸੀ ਕਿ ਇਸ ਵਾਰ ਦੋਵੇਂ ਹਲਕਿਆਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ।ਇਸ ਮੌਕੇ ਆੜਤੀਆ ਕਰਮਜੀਤ ਸਿੰਘ ਭੂਦਨ, ਗੁਰਦੀਪ ਸਿੰਘ, ਜਸਵੀਰ ਸਿੰਘ, ਪਵਨਦੀਪ ਸਿੰਘ, ਗੁਰਮੀਤ ਸਿੰਘ, ਕੀਮਤ ਅਲੀ ਆਦਿ ਹਾਜਰ ਸਨ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media