ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – 11 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ 77 ਸੀਟਾਂ ਹਾਸਲ ਕਰਕੇ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਕਾਮਯਾਬ ਰਹੀ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਅਹੁੱਦੇ ਦੀ ਸਹੁੰ ਚੁੱਕ ਲਈ।
ਪੰਜਾਬ ਰਾਜ ਭਵਨ ਚੰਡੀਗੜ ਵਿਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਦੇ 9 ਸਾਥੀ ਮੰਤਰੀਆਂ ਨੂੰ ਅਹੁੱਦੇ ਸਹੁੰ ਚੁਕਾਈ।ਇਸ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ, ਹਿਮਾਚਲ ਦੇ ਮੁੱਖ ਮੰਤਰੀ ਵੀਰਭਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਅੰਬਿਕਾ ਸੋਨੀ, ਪਵਨ ਬਾਂਸਲ, ਅਨੰਦ ਸ਼ਰਮਾ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਕਪਿਲ ਸਿਬਲ, ਆਸ਼ਾ ਕੁਮਾਰੀ, ਰਾਜ ਕੁਮਾਰ, ਆਸ਼ਾ ਕੁਮਾਰੀ, ਪ੍ਰਤਾਪ ਸਿੰਘ ਬਾਜਵਾ, ਅਸ਼ੋਕ ਤੰਵਰ, ਰਵਨੀਤ ਬਿੱਟੂ, ਬਲਵੰਤ ਸਿੰਘ ਰਾਮੂਵਾਲੀਆ, ਹਰੀਸ਼ ਚੌਧਰੀ, ਸਚਿਨ ਪਾਇਲਟ, ਕੇ.ਨਟਵਰ ਸਿੰਘ, ਪ੍ਰਨੀਤ ਕੌਰ, ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੋਂ ਇਲਾਵਾ ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਸਮੇਤ ਕਈ ਉਘੀਆਂ ਸ਼ਖਸ਼ੀਅਤਾਂ, ਸਿਵਲ ਤੇ ਫੌਜੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਕੈਪਟਨ ਅਮਰਿੰਦਰ ਸਿੰਘ ਦੇ ਨਾਲ 7 ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ ਨੇ ਕੈਬਨਿਟ ਅਤੇ ਦੋ ਰਾਜ ਮੰਤਰੀਆਂ ਵਜੋਂ ਅਰੁਣਾ ਚੌਧਰੀ ਤੇ ਸੁਲਤਾਨਾ ਰਜ਼ੀਆ ਨੇ ਹਲਫ ਲਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media