Tuesday, September 29, 2026

ਗੁਰਦੁਆਰਾ ਬਾਬਾ ਮਰਹਾਣਾ ਜੀ ਮਾੜੀ ਉਧੋਕੇ ਵਿਖੇ ਸੀ.ਸੀ.ਟੀ.ਵੀ ਕੈਮਰੇ ਲਗਾਏ

PPN1603201703ਭਿਖੀਵਿੰਡ, 16 ਮਾਰਚ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ, ਕੁਲਵਿੰਦਰ ਕੰਬੋਕੇ)- ਇਥੋਂ ਥੋੜੀ ਦੂਰ ਪਿੰਡ ਮਾੜੀ ਉਧੋਕੇ ਦੇ ਗੁਰਦੁਆਰਾ ਬਾਬਾ ਮਰਹਾਣਾ ਸਹਿਬ ਜੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਕੈਮਰੇ ਲਗਾਏ ਗਏ।ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਸਬੀਰ ਸਿੰਘ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮੋਲਕ ਸਿੰਘ ਨੇ ਸਾਝੇ ਤੋਰ `ਤੇ ਦੱਸਿਆ ਕਿ ਇਲਾਕੇ ਵਿਚ ਵਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਇਹ ਕੈਮਰੇ ਲਗਾਏ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਹੋ ਜਿਹੀਆਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਇਸ ਮੋਕੇ ਸੁਖਦੇਵ ਸਿੰਘ, ਵਤਨ ਸਿੰਘ, ਅਕਬਰ ਸਿੰਘ, ਮੋਹਨਾ ਸਿੰਘ, ਪਾਲ ਸਿੰਘ, ਜੋਗਾ ਸਿੰਘ, ਸੁਖਬੀਰ ਸਿੰਘ ਸੁੱਖ, ਤਰਲੋਚਨ ਸਿੰਘ, ਬੋਬੀ ਸਿੰਘ, ਰਤਨ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply