ਫਾਜ਼ਿਲਕਾ, 16 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੱਚਿਆਂ ਦੇ ਮਾਹਿਰ ਡਾ. ਹੰਸ ਰਾਜ ਮਲੇਠੀਆ ਨੂੰ ਸਿਹਤ ਵਿਭਾਗ ਪੰਜਾਬ ਨੇ ਤਰੱਕੀ ਦੇਕੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜ਼ਨ ਬਣਾਇਆ ਹੈ। ਡਾ. ਮਲੇਠੀਆ ਸੀਐਚਸੀ ਖੂਈਖੇੜਾ ਵਿਚ ਸੀਨੀਅਰ ਮੈਡੀਕਲ ਅਧਿਕਾਰੀ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਹਨ।ਪੰਜਾਬ ਸਰਕਾਰ ਦੀ ਅਡੀਸ਼ਨਲ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਪਣੇ ਹੁਕਮ ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜ਼ਨ ਤਰੱਕੀ ਦਿੱਤੀ ਹੈ। ਵਰਣਨਯੋਗ ਹੈ ਕਿ ਡਾ. ਮਲੇਠੀਆ ਫਾਜ਼ਿਲਕਾ ਦੇ ਪਹਿਲੇ ਅਜਿਹੇ ਡਾਕਟਰ ਹਨ ਜੋ ਡਿਪਟੀ ਡਾਇਰੈਕਟਰ ਦੇ ਅਹੁੱਦੇ ਤੇ ਪਹੁੰਚੇ ਹਨ।ਉਨ੍ਹਾਂ ਦੀ ਤਰੱਕੀ ਤੇ ਐਸ.ਐਮ.ਓ ਡਾ. ਰਾਜੇਸ਼ ਸ਼ਰਮਾ, ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ, ਡਾ. ਕੰਵਰਜੀਤ ਸਿੰਘ, ਬੀ.ਈ.ਈ ਦੀਵੇਸ਼ ਕੁਮਾਰ ਟਿੰਕੂ, ਬੀ.ਈ.ਈ ਸੁਸ਼ੀਲ ਕੁਮਾਰ, ਰੋਹਿਤ ਕੁਮਾਰ, ਸੰਦੀਪ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਵਿੰਦਰ ਕੌਰ, ਰਾਜੇਸ਼ ਕੁਮਾਰ, ਅਤਿੰਦਰ ਸਿੰਘ, ਰੋਬਿਨ ਗਿਲਹੋਤਰਾ ਅਤੇ ਹੋਰਨਾਂ ਨੇ ਵਧਾਈ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media