ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 20 ਅਪ੍ਰੈਲ 2017 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿੱਚ ਸ੍ਰੀ ਜੀ.ਨਾਗੇਸ਼ਵਰ ਰਾਓ ਨੇ ਕਿਹਾ ਹੈ ਕਿ ਇਹ ਗੱਲ ਆਮ ਵੇਖਣ ਵਿਚ ਆਈ ਹੈ ਕਿ ਬਹੁਤ ਸਾਰੇ ਲੋਕ ਸ਼ਹਿਰ ਵਿਚ ਦੁਪਹੀਆ ਵਾਹਨਾਂ ’ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨੇ ਅਤੇ ਹੋਰ ਕਈ ਤਰ੍ਹਾਂ ਦੇ ਕੱਪੜਿਆਂ ਨਾਲ ਢਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ ਛੁਪਾਉਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਣ ਛੁਪਾਉਣ ਵਿਚ ਕਾਮਯਾਬ ਹੋ ਜਾਂਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media