ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ)- ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਅਖੰਡ ਕੀਰਤਨੀ ਜਥੇ ਦੇ ਮੁੱਖੀ ਅਤੇ ਧਰਮ ਪ੍ਰਚਾਰ ਲਹਿਰ ਦੇ ਬਾਨੀ ਸਚਖੰਡ ਵਾਸੀ ਜਥੇਦਾਰ ਭਾਈ ਬਲਦੇਵ ਸਿੰਘ ਦੀ ਧਾਰਮਿਕ ਸੋਚ ਅਤੇ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਨੂੰ ਅੱਗੇ ਤੋਰਦਿਆਂ 291 ਵੇਂ ਗੇੜ ਦੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਲਈ ਧਰਮ ਪ੍ਰਚਾਰ ਲਹਿਰ ਅੱਜ ਵਿਸਾਖੀ 1978 ਦੇ 13 ਸ਼ਹੀਦ ਸਿੰਘਾਂ ਦੇ ਸ਼ਹੀਦੀ ਅਸਥਾਨ ਸ਼ਹੀਦ ਗੰਜ਼ ਬੀ ਬਾਲਕ ਤੋਂ ਰਵਾਨਾ ਹੋਈ।ਇਸ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਹਾਕੂਵਾਲਾ ਵਿਖੇ ਗੁਰਮਤਿ ਸਮਾਗਮ ਅਤੇ ਅਮ੍ਰਿਤ ਸੰਚਾਰ ਕੀਤਾ ਜਾਵੇਗਾ।
ਧਰਮ ਪ੍ਰਚਾਰ ਲਹਿਰ ਟਰੱਸਟ ਦੇ ਜਨਰਲ ਸਕੱਤਰ ਅਤੇ ਮੀਡੀਆ ਸਲਾਹਕਾਰ ਭਾਈ ਤਮਿੰਦਰ ਸਿੰਘ ਨੇ ਪੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਥੇਦਾਰ ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣੇ ਉਪਰੰਤ ਇਹ ਪਹਿਲਾ ਸਮਾਗਮ ਉਲੀਕਿਆ ਗਿਆ ਹੈ।ਉਨਾਂ ਕਿਹਾ ਕਿ ਸਮਾਗਮ ਦੌਰਾਨ ਅਮ੍ਰਿਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਭੇਟਾ ਰਹਿਤ ਕਕਾਰ ਅਤੇ ਕੇਸ ਰੱਖਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ ਡੇਰਾ ਬਾਬਾ ਨਾਨਕ, ਪਠਾਨਕੋਟ, ਰਈਆ, ਝਬਾਲ, ਧਾਰੀਵਾਲ, ਅੰਮ੍ਰਿਤਸਰ, ਤਰਨ ਤਾਰਨ, ਲੰਬੀ, ਮਲੋਟ, ਗਿਦੱੜਬਾਹਾ, ਬਠਿੰਡਾ, ਫ਼ਰੀਦਕੋਟ, ਬਾਘਾ ਪੁਰਾਣਾ, ਗੜ੍ਹਸ਼ੰਕਰ, ਸ੍ਰੀ ਫਤਹਿਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਖਰੜ ਅਤੇ ਗੁਰਦਾਸਪੁਰ ਹਲਕਿਆਂ ਦੇ ਕੁਲ ਮਿਲਾ ਕੇ 4500 ਤੋਂ ਵੱਧ ਪਿੰਡਾਂ ਤੱਕ ਧਰਮ ਪ੍ਰਚਾਰ ਲਹਿਰ ਵੱਲੋਂ ਪਹੰਚ ਕੀਤੀ ਗਈ ਹੈ।
ਇਸ ਮੌਕੇ ਭਾਈ ਨਿਸ਼ਾਨ ਸਿੰਘ ਇਟਲੀ, ਡਾ. ਗੁਰਮੀਤ ਕੌਰ ਬਾਵਾ ਪ੍ਰਿੰਸੀਪਲ ਸ਼ਹੀਦ ਗੰਜ ਕਾਲਜ, ਪ੍ਰੋ. ਸਰਬਜੀਤ ਸਿੰਘ ਸੋਹੀਆਂ, ਭਾਈ ਦਲਬੀਰ ਸਿੰਘ, ਭਾਈ ਸਰਜੀਤ ਸਿੰਘ ਪੰਜ ਪਿਆਰਾ, ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ ਦੇ ਹਜੂਰੀ ਰਾਗੀ ਭਾਈ ਬਲਵੰਤ ਸਿੰਘ, ਭਾਈ ਰਜਵੰਤ ਸਿੰਘ, ਭਾਈ ਰੁਪਿੰਦਰ ਸਿੰਘ ਵੀ ਵਹੀਰ ਦੇ ਨਾਲ ਰਵਾਨਾਂ ਹੋਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media