ਬਠਿੰਡਾ, 17 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਪੰਜਾਬ ਦੀ ਸੰਸਥਾ ਮਾਲਵਾ ਹੈਰੀਟੈਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਅੱਜ ਆਰੰਭ ਕੀਤੇ ਗਏ ਅਤੇ ਭੋਗ 19 ਮਾਰਚ 2017 ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਵਿਰਾਸਤੀ ਪਿੰਡ ਜੈਪਾਲ ਗੜ੍ਹ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਪਾਏ ਜਾਣਗੇ। ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਅਤੇ ਮੁੱਖ ਬੁਲਾਰੇ ਚਮਕੌਰ ਸਿੰਘ ਮਾਨ ਨੇ ਦੱਸਿਆ ਕਿ ਸਲਾਨਾ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਿਦਿਅਕ ਜਥੇਬੰਦੀਆਂ ਦੇ ਆਗੂ ਤੇ ਅਹੁਦੇਦਾਰ, ਬਠਿੰਡਾ ਸ਼ਹਿਰ ਦੀਆਂ ਸਮੁੱਚੀਆਂ ਸੰਗਤਾਂ ਅਤੇ ਫਾਊਂਡੇਸ਼ਨ ਦੇ ਮੈਂਬਰ ਆਪਣੇ ਪਰਿਵਾਰਾਂ ਸਮੇਤ ਹਾਜਰੀ ਭਰਨਗੇ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media