Tuesday, September 29, 2026

ਕਮਲਦੀਪ ਸਿੰਘ ਸੰਘਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

PPN1703201711 ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਲਈ ਬੀਤੀ ਸ਼ਾਮ ਨਿਯੁੱਕਤ ਕੀਤੇ ਗਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਆਈ.ਏ.ਐਸ  ਨੇ ਅੱਜ ਸ਼ਾਮ ਆਪਣਾ ਅਹੁੱਦਾ ਸੰਭਾਲ ਲਿਆ।ਸਰਕਟ ਹਾਊਸ ਵਿਖੇ ਪੁੱਜਣ ’ਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਅਤੇ ਐਸ ਡੀ ਐਮ ਸਾਹਿਬਾਨ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ ।ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਨਾਲ ਨਵੇਂ ਡੀ. ਸੀ. ਸਾਹਿਬ ਨੂੰ ਜੀ ਆਇਆਂ ਕਿਹਾ। ਸੰਘਾ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਨਾਲ ਸੰਖੇਪ ਗੱਲਬਾਤ ਕੀਤੀ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਉਨਾਂ ਨੇ ਕਿਹਾ ਕਿ ਮੈਨੂੰ ਗੁਰੂ ਰਾਮ ਦਾਸ ਜੀ ਦੁਆਰਾ ਵਸਾਏ ਇਸ ਪਵਿੱਤਰ ਨਗਰ ਦੀ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦਾ ਹਾਂ ਅਤੇ ਇਥੋਂ ਦੇ ਵਿਕਾਸ ਤੇ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਾਂਗਾ।ਸੰਘਾ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਕੰਮ ਕਰ ਚੁੱਕੇ ਹਨ ਅਤੇ ਉਥੋਂ ਦਾ ਤਜ਼ਰਬਾ ਬਹੁਤ ਵਧੀਆ ਰਿਹਾ ਹੈ।ਸੰਘਾ ਨੇ ਕਿਹਾ ਕਿ ਉਹ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮਿਲੇ ਅਨੁਭਵ ਦੀ ਤਰਜ਼ ’ਤੇ ਹੀ ਅੰਮ੍ਰਿਤਸਰ ਜ਼ਿਲ੍ਹੇ ਦਾ ਬਹੁਪੱਖੀ ਵਿਕਾਸ ਕਰਨ ਨੂੰ ਤਰਜੀਹ ਦੇਣਗੇ।ਇਸ ਮਗਰੋਂ ਸੰਘਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਵੀਂ ਜਿੰਮੇਵਾਰੀ ਨਿਭਾਉਣ ਲਈ ਗੁਰੂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸ ਡੀ ਐਮਜ਼ ਸ੍ਰੀ ਪਰਮਜੀਤ ਸਿੰਘ, ਮੈਡਮ ਪ੍ਰੀਤੀ ਯਾਦਵ ਅਤੇ ਡਾ. ਅਨੂੰਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। PPN1703201712
ਦੱਸਣਯੋਗ ਹੈ ਕਿ ਕਮਲਦੀਪ ਸਿੰਘ ਸੰਘਾ ਇਸ ਤੋਂ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਤੇ ਸਹਿਕਾਰਤਾ ਵਿਭਾਗ ਵਿਚ ਵੱਖ-ਵੱਖ ਅਹੁਦਿਆਂ ’ਤੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply