ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਸਵਰਾਜ ਏਜੰਸੀ ਦੇ ਨੇੜੇ ਰੇਲਵੇ ਓਵਰਬ੍ਰਿਜ ਦੇ ਕੋਲ ਅਣਪਛਾਤੇ ਵ੍ਹੀਕਲ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਜਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਇੰਦਰਮੋਹਨ (30) ਵਾਸੀ ਪਿੰਡ ਫਰਵਾਂ ਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮੋਹਨ ਬੀਤੀ ਰਾਤ ਲਗਭਗ 10 ਵਜੇ ਮੋਟਰ ਸਾਇਕਲ ਤੇ ਫਾਜ਼ਿਲਕਾ ਸ਼ਹਿਰ ਤੋਂ ਆਪਣੇੇ ਪਿੰਡ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਰੇਲਵੇ ਓਵਰਬ੍ਰਿਜ ਦੇ ਦੂਸਰੇ ਪਾਸੇ ਸਥਿਤ ਸਵਰਾਜ ਏਜੰਸੀ ਦੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵ੍ਹੀਕਲ ਦੇ ਨਾਲ ਉਸਦੀ ਟੱਕਰ ਹੋ ਗਈ। ਜਿਸ ਕਾਰਨ ਉਹ ਆਪਣੇ ਮੋਟਰ ਸਾਇਕਲ ਤੋਂ ਡਿੱਗ ਗਿਆ ਅਤੇ ਜ਼ਖ਼ਮੀ ਹੋ ਗਿਆ। ਟੱਕਰ ਵਿਚ ਉਸਦੇ ਸਿਰ ਅਤੇ ਮੂੰਹ ਤੇ ਸੱਟਾਂ ਲੱਗੀਆਂ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media