Sunday, July 19, 2026

ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਕੈਂਪ 19 ਤੋਂ 24 ਮਾਰਚ ਤੱਕ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਵਿਖੇ 19 ਤੋਂ 24 ਮਾਰਚ ਤੱਕ ਆਯੋਜਨ ਕੀਤਾ ਜਾ ਰਿਹਾ ਹੈ।Samson Masihਯੁਵਾ ਆਪਣੇ ਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਇਸ ਕੈਂਪ ਦੇ ਮੁੱਖ ਆਯੋਜਕ ਸੈਮਸਨ ਮਸੀਹ ਨੇ ਦੱਸਿਆ ਕਿ ਇਸ ਕੈਂਪ ਵਿਚ ਤਾਮਿਲਨਾਡੂ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਗੁਜਰਾਤ, ਉੜੀਸਾ ਆਦਿ 14 ਰਾਜਾਂ ਦੇ ਨੌਜਵਾਨ ਲੜਕੇ ਤੇ ਲੜਕੀਆਂ ਭਾਗ ਲੈਣਗੇ ਅਤੇ ਇਸ ਕੈਂਪ ਦਾ ਮੁੱਖ ਉਦੇਸ਼ ਨੋਜਵਾਨਾਂ ਵਿਚ ਆਪਸੀ ਏਕਤਾ, ਸਦਭਾਵਨਾ ਨੂੰ ਮਜ਼ਬੂਤ ਕਰਨਾ ਹੈ।ਇਸ ਕੈਂਪ ਸਬੰਧੀ ਮੀਟਿੰਗ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਆਦੇਸ਼ਾਂ ਅਨੁਸਾਰ ਵਿਕਾਸ ਹੀਰਾ ਅਸਿਸਟੈਂਟ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਉਨ੍ਹਾਂ ਨੇ ਕਿਹਾ ਦੇਸ਼ ਦੇ ਵੱਖ-ਵੱਖ ਰਾਜ ਤੋਂ ਆਏ ਨੌਜਵਾਨਾਂ ਲਈ ਰਹਿਣ ਤੇ ਖਾਣ-ਪੀਣ ਦੇ ਪ੍ਰਬੰਧ ਵਧੀਆ ਹੋਣੇ ਚਾਹੀਦੇ ਹਨ।ਪ੍ਰੋਗਰਾਮ ਸਬੰਧੀ ਸਬੰਧਤ ਅਧਿਕਾਰੀ ਨੂੰ ਦਿਸ਼ਾ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਜਿੰਦਰ ਬਾਠ ਜਿਲ੍ਹਾ ਫੂਡ ਤੇ ਸਪਲਾਈ ਅਫਸਰ, ਤਿਲਕ ਰਾਜ ਐਕਸੀਅਨ ਨਗਰ ਨਿਗਮ, ਕੰਵਰ ਸੁਖਜਿੰਦਰ ਸਿੰਘ, ਡਾ: ਕੰਵਰ ਅਜੈ ਸਿੰਘ ਅਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply