ਬਠਿੰਡਾ, 18 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਹੰਗਾਮੀ ਇਕੱਤਰਤਾ ਕੀਤੀ ਗਈ ਜਿਸ ਵਿਚ ਜਿਲਾ ਭਰ ਦੇ ਵਰਕਰਾਂ ਨੇ ਵੱਧ ਚੜ ਕੇ ਭਾਗ ਲਿਆ ਅਤੇ ਬੀਤੇ ਪਿਛਲੇ ਸਾਲ ਦਾ ਲੇਖਾ ਚੋਖਾ ਕੀਤਾ ਗਿਆ ਅਤੇ ਪੰਜਾਬ ’ਚ ਬਦਲੇ ਸਮੀਕਰਣ, 2017 ਦੀਆਂ ਚੋਣਾਂ ਵਿਚ ਰਾਜਸੀ ਪਾਰਟੀਆਂ ਵਲੋਂ ਆਪਣੇ ਮੋਨੀਫੈਸਟੋ ਵਿਚ ਨਸ਼ਿਆਂ ਨੂੰ ਬੰਦ ਕਰਵਾਉਣ ਦੇ ਵਾਅਦਿਆਂ ਬਾਰੇ ਵੀ ਜਾਣਕਾਰੀ ਦਿੰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਿਹਾ ਕਿ ਪਹਿਲਾਂ ਵਾਂਗੂ ਲਹਿਰ ਵਲੋਂ ਅਗਾਂਹ ਵੀ ਨਸ਼ਿਆਂ ਦੇ ਖਿਲਾਫ਼ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ 2017 ਸਾਲ ਨਸ਼ਿਆਂ ਦੇ ਰੁਝਾਨ ਨੂੰ ਰੋਕਿਆ ਜਾਵੇ।ਇਸ ਲੜੀ ਤਹਿਤ ਪੁਰਜੋਰ ਨਾਲ ਪਿੰਡ-ਪਿੰਡ ਵਿਚ ਸਮਾਗਮ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਕਿ ਕੋਈ ਵੀ ਮਨੁੱਖ ਖਾਸ਼ ਕਰਕੇ ਨੌਜਵਾਨ ਆਪਣੀ ਜਮੀਰ ਦੀ ਅਵਾਜ਼ ਨੂੰ ਪਛਾਣ ਜਾਵੇ। 
ਲਹਿਰ ਵਲੋਂ ਗੁਰਮਤਿ ਦੀ ਰੋਸ਼ਨੀ ਵਿਚ ਵਧੀਆਂ ਸਮਾਜ ਸਿਰਜਣ ਦੀ ਕੋਸ਼ਿਸ ਕੀਤੀ ਜਾਵੇਗੀ ਅਤੇ ਨਵੀਂ ਚੁਣੀ ਗਈ ਕਾਂਗਰਸ ਸਰਕਾਰ ਵਲੋਂ ਆਸ ਪ੍ਰਗਟ ਕੀਤੀ ਕਿ ਉਹ ਆਪਣੇ ਵਾਅਦੇ ਅਨੁਸਾਰ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੱਕਣਗੇ।ਉਨਾਂ ਨਵੀਂ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਵਾਂਗਡੋਰ ਸੰਭਾਲਣ ’ਤੇ ਵਧਾਈ ਵੀ ਦਿੱਤੀ।ਵੱਖ-ਵੱਖ ਪਿੰਡਾਂ ਤੋਂ ਆਏ ਬੁਲਾਰਿਆਂ ਵਿਚ ਬਾਬਾ ਕੁਲਦੀਪ ਸਿੰਘ ਸਖ਼ਤ, ਅਜੀਤ ਪਾਲ ਸਿੰਘ ਭੁੱਚੋਂ, ਹਰਦੇਵ ਸਿੰਘ ਨਿਉਰ, ਸੁਖਵਿੰਦਰ ਸਿੰਘ ਭਾਂਗੀ ਬਾਦਰ, ਸੁਖਪਾਲ ਸਿੰਘ ਕੋਟਸ਼ਮੀਰ, ਕੁਲਵੰਤ ਸਿੰਘ ਦਿਉਣ, ਅਸ਼ਰਦੀਪ ਸਿੰਘ ਸਿਵੀਆਂ ਐਡਵੋਕਟ, ਇਕਬਾਲ ਸਿੰਘ ਸੋਨੀ, ਅਵਤਾਰ ਸਿੰਘ ਕੈਂਥ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਵੀਰ ਸਿੰਘ ਬੁੱਟਰ, ਭਰਪੂਰ ਸਿੰਘ ਦੇ ਵਿਚਾਰਾਂ ਨੂੰ ਵਿਚਾਰਿਆਂ ਗਿਆ, ਮੀਟਿੰਗ ਵਿਚ ਖਾਸ਼ ਜੋਰ ਨਾਲ ਕਿਹਾ ਗਿਆ ਕਿ ਪਿੰਡਾਂ ਵਿਚ ਬੀਬੀਆਂ ਨੂੰ ਲਾਮਵੰਦ ਕੀਤਾ ਜਾਵੇ।ਬੁਲਾਰਿਆਂ ਨੇ ਆਪਣੇ ਲੰਮੇ ਚੌੜੇ ਵਿਚਾਰ ਪੇਸ਼ ਕੀਤੇ।ਨਸ਼ਿਆਂ ਨੂੰ ਜੜ ਖ਼ਤਮ ਕਰਨ ਦਾ ਪ੍ਰਣ ਕੀਤਾ।ਇਸ ਮੌਕੇ ਬੁਲਾਰਿਆਂ ਤੋਂ ਇਲਾਵਾ ਹੋਰ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media