ਬਠਿੰਡਾ, 18 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਵਿੱਚ ਰਚਨਾਤਮਕਤਾ ਅਤੇ ਨਵੀਨ ਵਿਚਾਰਾਂ ਨੂੰ ਹੁਲਾਰਾ ਦੇਣ ਲਈ ਕੇਵਲ ਅਕਾਦਮਿਕ ਪਾਠਕ੍ਰਮ ਹੀ ਕਾਫੀ ਨਹੀਂ ਹੈ ਸਗੋਂ ਸੱਭਿਆਚਾਰਕ ਗਤੀਵਿਧੀਆਂ ਵੀ ਵਿਦਿਆਰਥੀਆਂ ਦੀਆਂ ਸਕਿਲਜ਼ ਨੂੰ ਮਜ਼ਬੂਤ ਬਣਾਉਣ ਅਤੇ ਉਹਨਾਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ।ਵਿਦਿਆਰਥੀ ਜੀਵਨ ਵਿੱਚ ਸੱਭਿਆਚਾਰਕ ਗਤੀਵਿਧੀਆਂ ਦੀ ਮਹਤਤਾ ਨੂੰ ਭਲੀਭਾਂਤ ਸਮਝਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਹਿਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਵਿਖਾਉਣ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਗਏ।
ਇਸੇ ਲੜੀ ਵਿੱਚ ਇਸ ਕਾਲਜ ਵਲੋਂ ਅੰਤਰ ਕਾਲਜ ਡਾਂਸ ਕੰਪੀਟੀਸ਼ਨ ‘ਰਿਧਮ’ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਬਰੇਕ ਫ਼ਰੀ ਗਰੁੱਪ ਡਾਂਸ ਐਂਡ ਭੰਗੜਾ, ਵੈਸਟਰਨ ਸੋਲੋ ਡਾਂਸ, ਫੋਕ/ਕਲਾਸੀਕਲ ਸੋਲੋ ਡਾਂਸ, ਡਿਊਟ ਡਾਂਸਿੰਗ ਅਤੇ ਕੋਰਿਓਗ੍ਰਾਫੀ ਆਦਿ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਕਾਲਜ, ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ 60 ਤੋਂ ਵਧੇਰੇ ਵਿਦਿਆਰਥੀਆਂ ਨੇ ਆਪਣੇ ਵਧੀਆ ਡਾਂਸ ਨਾਲ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਹਾਸਲ ਕੀਤਾ ਅਤੇ ਸਭਨਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।
ਇਸ ਮੁਕਾਬਲੇ ਦੇ ਨਤੀਜੇ ਅਨੁਸਾਰ ਗਰੁੱਪ ਡਾਂਸ ਦੇ ਮੁਕਾਬਲੇ ’ਚ ਗੌਰਵ ਐਂਡ ਗਰੁੱਪ (ਬੀ.ਕਾਮ-ਆਖਰੀ ਸਾਲ) ਨੇ ਪਹਿਲੀ ਪੁਜੀਸ਼ਨ ਅਤੇ ਅਭਿਲਾਸ਼ ਐਂਡ ਗਰੁਪ (ਬੀ.ਟੈਕ) ਨੇ ਦੂਜੀ ਪੁਜੀਸ਼ਨ ਹਾਸਲ ਕੀਤੀ।ਫੋਕ/ਕਲਾਸੀਕਲ ਸੋਲੋ ਡਾਂਸ ਮੁਕਾਬਲੇ ’ਚ ਬੀ.ਕਾਮ-ਆਖਰੀ ਸਾਲ ਦੀ ਦਿਲਰਾਜ ਕੌਰ ਨੇ ਪਹਿਲਾ ਸਥਾਨ ਅਤੇ ਬੀ.ਐਸ.ਸੀ (ਬਾਇਓਟੈਕ) ਦੀ ਮਨੀਸ਼ਾ ਤੇ ਬੀ.ਟੈਕ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।ਵੈਸਟਰਨ ਸੋਲੋ ਡਾਂਸ ਮੁਕਾਬਲੇ ਵਿੱਚ ਬੀ.ਏ ਪਹਿਲਾ ਸਾਲ ਦੀ ਵਿਦਿਆਰਥਣ ਕਾਇਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋ ਕਿ ਬੀ.ਕਾਮ.-ਦੂਜਾ ਸਾਲ ਦੀ ਕਵਿਤਾ ਤੇ ਬੀ.ਟੈਕ ਦੇ ਅਭਿਲਾਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰਾਂ ਡਿਊਟ ਡਾਂਸਿੰਗ ਮੁਕਾਬਲੇ ਵਿੱਚ ਬੀ.ਕਾਮ ਤੀਜਾ ਸਾਲ ਦੇ ਸਚਿਨ ਅਤੇ ਗੌਰਵ ਨੇ ਪਹਿਲੀ ਪੁਜੀਸ਼ਨ ਅਤੇ ਬਾਬਾ ਫ਼ਰੀਦ ਕਾਲਜ ਤੋਂ ਅਮਨਵੀਰ ਸਿੰਘ ਅਤੇ ਅਨਮੋਲ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ ਬਾਬਾ ਫ਼ਰੀਦ ਗਰੁੱਪ ਚੇਅਰਮੈਨ ਡਾ. ਗੁਰਮੀਤ ਸਿੰਘ ਨੇ ਉਪਰੋਕਤ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਜਿੱਤ ਹਾਸਲ ਕਰਨ ਨਾਲੋ ਹਿੱਸਾ ਲੈਣਾ ਮਹੱਤਵਪੂਰਨ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media