ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਜ਼ਿਲਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ।ਇਹ ਹੁਕਮ ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਸਮੂਚੇ ਜ਼ਿਲੇ ਦੀ ਹਦੂਦ ਅੰਦਰ ਲਾਗੂ ਹੋਣਗੇ।ਇਸ ਤੋ ਇਲਾਵਾ ਮੈਡਮ ਈਸ਼ਾ ਕਾਲੀਆ ਆਈ.ਏ.ਐਸਞ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਵਿਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ਜਿਸ ਵਿਚ ਹਫ਼ਤਾਵਾਰੀ ਜਾਂ ਮਹੀਨੇਵਾਰ ਪੈਸੇ ਇੱਕਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ, ਇਨਾਮ ਵਸਤੂ ਆਦਿ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ਆਦਿ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਜ਼ਿਲਾ ਮੈਜਿਸਟੇ੍ਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਕਈ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਲਾਟਰੀਆਂ ਅਤੇ ਲੱਕੀ ਕੂਪਨ ਸਕੀਮਾਂ ਆਦਿ ਰਾਹੀਂ ਉਨਾਂ ਦਾ ਧਨ ਲੁੱਟਿਆ ਜਾਂਦਾ ਹੈ।ਜਿਸ ਕਾਰਨ ਲੋਕਾਂ ਦੀ ਆਰਥਿਕ ਲੁੱਟ ਹੁੰਦੀ ਹੈ।ਇਹ ਸਾਰੇ ਹੁਕਮ 16 ਮਈ 2017 ਤੱਕ ਲਾਗੂ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media