ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਲੋਕਾਂ ਨੂੰ ਛੇਤੀ ਅਤੇ ਆਪਸੀ ਸਾਂਝ ਨਾਲ ਮਿਲ ਬੈਠ ਕੇ ਬਿਨਾਂ ਕਿਸੇ ਕਨੂੰਨੀ ਦਾਅ ਪੇਚਾਂ ਦੇ ਮੁਫ਼ਤ ਇਨਸਾਫ਼ ਦਿਲਵਾਉਣ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਅਤੇ ਐਸ. ਕੇ ਅਗਰਵਾਲ ਜ਼ਿਲਾ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਦੀ ਅਗਵਾਈ ਹੇਠ ਅੱਜ ਜਿਲਾ ਫਾਜਿਲਕਾ ਵਿਖੇ ਮਹੀਨਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਸ ਮਹੀਨਵਾਰ ਲੋਕ ਅਦਾਲਤ ਵਿਚ ਵੱਖਵੱਖ ਬੈਂਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਸਥਾਪਿਤ ਕੀਤੇ ਗਏ।ਇਸ ਸੰਬੰਧੀ ਵਧੇਰੇ ਜਾਣਕਾਰੀ ਦੇਂਦੇ ਲੱਛਮਣ ਸਿੰਘ, ਵਧੀਕ ਜਿਲਾ ਅਤੇ ਸੈਸ਼ਨਜ਼ ਜੱਜ ਫਾਜਿਲਕਾ ਅਤੇ ਕੇ. ਕੇ ਬਾਂਸਲ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 110 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 12366850/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਸ਼ੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂਂ ਅਥਾਰਿਟੀ, ਫਾਜ਼ਿਲਕਾ ਕੇ.ਕੇ ਬਾਂਸਲ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਵਿਚ ਦੋਨੋ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿਚ ਫੈਸਲਾ ਹੋਣ ਤੋਂ ਬਾਅਦ ਕੇਸ ਵਿਚ ਲਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ।ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਾ ਕੇ ਵੱਧ ਤੋ ਵੱਧ ਲਾਭ ਉਠਾਉਣ।ਅੰਤ ਵਿਚ ਸੀ.ਜੇ.ਐਮ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 08.04.2017 ਨੂੰ ਪੂਰੇ ਭਾਰਤ ਵਿੱਚ ਲਗਾਈ ਜਾ ਰਹੀ ਹੈ ਅਤੇ ਸਾਨੂੰ ਇਹਨਾਂ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਫੈਸਲਾ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਦੇ ਪੈਸੇ ਦੋਨਾਂ ਦੀ ਬੱਚਤ ਹੋ ਸਕੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media