ਬਠਿੰਡਾ, 19 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰ ਫਾਊਂਡੇਸ਼ਨ ਵੱਲੋਂ ਸਥਾਨਕ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਸਰਬਤ ਦੇ ਭਲੇ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਦੌਰਾਨ ਸ਼ਹਿਰ ਦੀਆਂ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਿਦਿਅਕ ਜਥੇਬੰਦੀਆਂ ਦੇ ਆਗੂਆਂ ਨੇ ਆਪਣੀ ਹਾਜਰੀ ਭਰੀ।ਪਹੁੰਚੀਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਨੇ ਕੀਤਾ ਅਤੇ ਸਟੇਜ ਸਕੱਤਰ ਦੀ ਸੇਵਾ ਸੰਸਥਾ ਦੇ ਮੁੱਖ ਬੁਲਾਰੇ ਚਮਕੌਰ ਸਿੰਘ ਮਾਨ ਨੇ ਬਾਖੂਬੀ ਨਿਭਾਈ।
ਇਸ ਮੌਕੇ ਜਿਹਨਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਉਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਭੁਪਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਨਗਰ ਕੌਂਸਲ ਬਠਿੰਡਾ, ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ, ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ, ਪਿਰਥੀਪਾਲ ਸਿੰਘ ਜਲਾਲ, ਰਾਜਨ ਗਰਗ ਐਡਵੋਕੇਟ, ਅਸ਼ੋਕ ਕੁਮਾਰ ਪ੍ਰਧਾਨ, ਦਲਜੀਤ ਸਿੰਘ ਬਰਾੜ, ਸੁਖਦੇਵ ਸਿੰਘ ਬਾਹੀਆ, ਗਿਆਨੀ ਭਰਪੂਰ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ ਮਾਨ, ਬਲਜੀਤ ਸਿੰਘ ਸੰਦੋਹਾ, ਅਸ਼ਵਨੀ ਬੰਟੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਜਲਾਲ, ਜਸਕਰਨ ਸਿੰਘ ਸਿਵੀਆਂ, ਡਾ. ਓਮ ਪ੍ਰਕਾਸ਼ ਸ਼ਰਮਾ, ਪੰਡਤ ਮੁਰਲੀਧਰ ਗੌੜ, ਸੁਰਿੰਦਰ ਗੁਪਤਾ, ਰਜਿੰਦਰ ਕੁਮਾਰ ਰਾਜੂ ਭੱਠੇ ਵਾਲਾ, ਸਤੀਸ਼ ਬੱਬੂ, ਮਹਿੰਦਰ ਕੁਮਾਰ ਨਰੂਲਾ, ਸੋਮ ਚੰਦ ਜਲਰਲ ਸਕੱਤਰ, ਰਜਿੰਦਰ ਸਿੰਘ ਸਿੱਧੂ, ਹਰਮੰਦਰ ਸਿੰਘ ਸਿੱਧੂ, ਹਰਵਿੰਦਰ ਲੱਡੂ, ਸ਼ੋਭਾ ਸਿੰਘ, ਗੁਰਬਚਨ ਸਿੰਘ ਖੁੱਬਨ, ਬੇਅੰਤ ਸਿੰਘ, ਪੰਜਕ ਅਰੋੜਾ (ਸਾਰੇ ਕੌਂਸਲਰ), ਸੁਖਵੀਰ ਸਿੰਘ ਜੱਸੀ ਪੌ ਵਾਲੀ, ਕੁਲਦੀਪ ਸਿੰਘ ਢੱਲਾ, ਦਰਸ਼ਨ ਸਿੰਘ ਪ੍ਰਧਾਨ ਕੈਮਿਸਟ ਐਸੋਸੀਏਸ਼ਨ, ਗੁਰਚਰਨ ਸਿੰਘ ਔਲਖ, ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ, ਬੀ.ਡੀ ਸਿੰਗਲਾ ਆਦਿ ਦਾ ਸਨਮਾਨ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਮੇਲੇ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲਿਆਂ ਨੂੰ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media