ਪੱਟੀ, 20 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ (ਰਜਿ.)ਪੱਟੀ ਦੀ ਅਹਿਮ ਮੀਟਿੰਗ ਗੁਰਦਵਾਰਾ ਭਗਤ ਨਾਮੇਦਵ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਈ। ਜਿਸ ਵਿਚ ਆਰੰਭਤਾ ਮੂਲ ਮੰਤਰ ਦੇ ਪਾਠ ਕਰਕੇ ਕੀਤੀ ਗਈ। ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ 19ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪਰੈਲ ਮੰਗਲਵਾਰ ਨੂੰ ਯੰਗਮੈਨ ਰਾਮਲੀਲਾ ਕੱਲਬ ਪੱਟੀ ਵਿਖੇ 350 ਸਾਲਾਂ ਪ੍ਰਕਾਸ਼ ਦਿਹਾੜਾ ਸ੍ਰੀ ਗਰੂ ਗੋਬਿੰਦ ਸਿੰਘ ਜੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੇ ਬਾਬਾ ਦੀਪ ਸਿੰਘ ਜੀ ਅਤੇ ਬਾਬਾ ਬਿਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਸਮਾਗਮ ਵਿਚ ਕਥਾ ਵਾਚਕ ਤੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਗਿਆਨ ਸਿੰਘ ਮਠੂਾੜ, ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਜੋਗਾ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ ਢਿੱਲੋਂ , ਲਖਬੀਰ ਸਿੰਘ, ਸੁਖਵਿੰਦਰ ਸਿੰਘ, ਤਰੁਣ ਕਪੂਰ, ਸੁਰਿੰਦਰ ਸਿੰਘ, ਜਗਪ੍ਰੀਤ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਕਾਕਾ, ਨਿਰਮਲ ਸਿੰਘ, ਜਗਜੀਤ ਸਿੰਘ, ਚਰਨ ਕਮਲ ਸਿੰਘ, ਜਗਦੀਪ ਸਿੰਘ ਆਦਿ ਹੋਰ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media