Tuesday, September 29, 2026

ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਕਰਾਂਗਾ ਵਿਕਾਸ ਗੋਲਡੀ ਖੰਗੂੜਾ

PPN2003201720ਧੂਰੀ, 20 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਨਣ ਉਪਰੰਤ ਨਗਰ ਕੌਂਸਲ ਦਫਤਰ ਵਿਖੇ ਕੌਂਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿੱਚ ਆਪਣੇ ਤਿੱਖੇ ਤੇਵਰ ਦਿਖਾਉਂਦਿਆਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੇ ਵਿਕਾਸ ਵਿੱਚ ਜੁੱਟਣ ਦੀਆਂ ਹਦਾਇਤਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਮੈਂ ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਰਹਾਂਗਾ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਕਾਰਜ ਸਾਧਕ ਅਫਸਰ ਅਮਰੀਕ ਸਿੰਘ ਅਤੇ ਏ.ਐਮ.ਈ. ਰਾਜਿੰਦਰ ਸਿੰਘ ਭੋਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸ਼੍ਰੀ ਖੰਗੂੜਾ ਨੂੰ ਜਾਣੂੰ ਕਰਵਾਇਆ। ਸ਼ਹਿਰ ਦੀ ਸਫਾਈ ਦੇ ਮੰਦੇ ਹਾਲ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਗੋਲਡੀ ਖੰਗੂੜਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਖੁਦ ਵਿਕਾਸ ਦੇ ਹੋਰ ਕੰਮਾਂ ਦੇ ਨਾਲ-ਨਾਲ  ਇਸ ਗੱਲ ਦਾ ਵੀ ਜਾਇਜ਼ਾ ਲੈਣਗੇ ਅਤੇ ਧੂਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਹਰ ਪ੍ਰਕਾਰ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਨਰੇਸ਼ ਕੁਮਾਰ ਮੰਗੀ, ਬਲਵੰਤ ਸਿੰਘ, ਪ੍ਰਕਾਸ਼ ਚੰਦ ਅਤੇ ਸੰਜੀਵ ਕੁਮਾਰ ਆਦਿ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply