Sunday, March 22, 2026

ਮਨਜਿੰਦਰ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

PPN2103201712

ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਮਪੁਰਾ ਦੇ ਐਸ.ਡੀ.ਐਮ ਅਮਿਤ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਸਤਵਿੰਦਰ ਕੌਰ ਸਿਰਸਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸ੍ਰੀ ਸਿਰਸਾ ਵੱਲੋਂ ਰਾਜੌਰੀ ਗਾਰਡਨ ਇਲਾਕੇ ਵਿਚ ਲਾਮਿਸਾਲ ਸ਼ਕਤੀ ਪ੍ਰਦਰਸਨ ਕੀਤਾ ਗਿਆ।ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਜਿਹਨਾਂ ਵਿਚ ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ,ਪਰਵੇਸ਼ ਵਰਮਾ ਮੈਂਬਰ ਪਾਰਲੀਮੈਂਟ, ਮਨੋਜ ਤਿਵਾੜੀ ਦਿੱਲੀ ਸਟੇਟ ਭਾਜਪਾ ਪ੍ਰਧਾਨ, ਰਾਜੀਵ ਬੱਬਰ ਭਾਜਪਾ ਆਗੂ, ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਹਿਤ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ  ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ, ਸਾਬਕਾ ਕੈਬਨੇਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ, ਰਮੇਸ਼ ਖੰਨਾ ਪ੍ਰਧਾਨ ਦਿੱਲੀ ਭਾਜਪਾ ਸਟੇਟ, ਹੋਰ ਸੀਨੀਅਰ ਅਕਾਲੀ ਆਗੂ ਅਤੇ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।
ਇਸ ਵਿਸ਼ਾਲ ਇਕੱਠ ਨੂੰ ਸੰਬਧਨ ਕਰਦਿਆਂ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਨੂੰ ਇਹ ਜ਼ਿਮਨੀ ਚੋਣ ਲੜਨ ਦਾ ਮੌਕਾ ਬਖਸ਼ਿਆ ਹੈ। ਉਹਨਾਂ ਕਿਹਾ ਕਿ ਸਾਰੇ ਦੇਸ਼ ਵਿਚ ਇਸ ਵੇਲੇ ਸ੍ਰੀ ਮੋਦੀ ਤੇ ਭਾਜਪਾ ਦੇ ਹੱਕ ਵਿਚ ਲਹਿਰ ਚਲ ਰਹੀ ਹੇ ਤੇ ਇਸ ਚੋਣ ਵਿਚ ਵੀ ਲੋਕ ਸਿਰਫ ਭਾਜਪਾ ਨੂੰ ਵੋਟ ਦੇਣਗੇ ਇਲਾਕੇ ਦੇ ਕੰਮ ਕਰਵਾਉਣ ਦੀ ਸਮਰਥ ਇਕਲੌਤੀ ਪਾਰਟੀ ਹੈ। ਸਿਰਸਾ ਨੇ ਕਿਹਾ ਕਿ ਦਿੱਲੀ ਵਿਚ ਪਿਛਲੇ ਤਿੰਨ ਸਾਲਾਂ ਦੇ ਰਾਜਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਵਾਸੀਆਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਟੀਮ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ।ਉਹਨਾਂ ਕਿਹਾ ਕਿ ਦੂਜੇ ਪਾਸੇ ਲੋਕਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚਲ ਰਹੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦੀ ਲਾਮਿਸਾਲ ਕਾਰਗੁਜ਼ਾਰੀ ਵੇਖੀ ਹੈ।ਉਹਨਾਂ ਕਿਹਾ ਕਿ ਕੇਂਦਰ ਵਿਖੇ ਭਾਜਪਾ ਸਰਕਾਰ ਨੇ ਦੇਸ਼ ਦੇ ਲੋਕਾਂ ਦੇ ਜੀਵਨ ਢੰਗ ਵਿਚ ਸੁਧਾਰ ਲਿਆਉਣ ਵਾਸਤੇ ਕਈ ਅਹਿਮ ਕਦਮ ਚੁੱਕੇ ਹਨ।ਸਿਰਸਾ ਨੇ ਇਹ ਵੀ ਐਲਾਨ ਕੀਤਾ ਕਿ ਇਹ ਚੋਣ ਵੀ ਭਾਜਪਾ ਦੇ ਉਸਾਰੂ ਤੇ ਹਾਂ ਪੱਖੀ ਏਜੰਡੇ ਬਨਾਮ ਆਮ ਆਦਮੀ ਪਾਰਟੀ ਦੇ ਨਾਂਹ ਪੱਖੀ ਏਜੰਡੇ ਵਿਚਾਲੇ ਮੁਕਾਬਲਾ ਹੋਵੇਗੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply