Thursday, July 16, 2026

ਸ੍ਰੀ ਪੋਲਾ ਭਾਸਕਰ ਸੀ.ਓ ਤਿਰੂਮਾਲਾ ਤਿਰੂਪਤੀ ਟਰੱਸਟ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN2103201724

ਅੰਮਿ੍ਤਸਰ, 21 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਪੋਲਾ ਭਾਸਕਰ ਆਈ ਏ ਐਸ,  ਸੀ.ਓ. ਤਿਰੂਮਾਲਾ ਤਿਰੂਪਤੀ ਦੇਵਾਸਤਨਾਮ (ਟੀ.ਟੀ.ਡੀ) ਟਰੱਸਟ ਆਂਧਰਾ ਪ੍ਰਦੇਸ਼ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨਾਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਉਨਾਂ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਬਾਰੇ ਜਾਣਕਾਰੀ ਦਿੱਤੀ।ਸ੍ਰੀ ਪੋਲਾ ਭਾਸਕਰ ਨੇ ਆਪਣੇ ਪਰਿਵਾਰ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ।ਉਪਰੰਤ ਹਰਚਰਨ ਸਿੰਘ ਮੁੱਖ ਸਕੱਤਰ ਨੇ ਸ੍ਰੀ ਪੋਲਾ ਭਾਸਕਰ ਤੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਧਾਰਮਿਕ ਪੁਸਤਕਾਂ ਦਾ ਸੈਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ੍ਰੀ ਪੋਲਾ ਭਾਸਕਰ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਏ ਹਨ ਜਿਥੇ ਆ ਕੇ ਮਨ ਨੂੰ ਅਲੌਕਿਕ ਸ਼ਾਂਤੀ ਮਿਲੀ ਹੈ। ਇਸ ਮੌਕੇ ਬਘੇਲ ਸਿੰਘ ਵਧੀਕ ਮੈਨੇਜਰ ਤੇ ਸ਼ਹਿਬਾਜ ਸਿੰਘ ਆਦਿ ਹਾਜ਼ਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply