ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਦੋ ਰੋਜ਼ਾ ਵਿਸ਼ਵ ਪਰਿਪੇਖ ਵਿਚ ਹਿੰਦੀ ਭਾਸ਼ਾ ਤੇ ਸਾਹਿਤ ਦਾ ਬਦਲਦਾ ਰੂਪ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਯੂ.ਜੀ.ਸੀ ਦੇ ਸਹਿਯੋਗ ਨਾਲ ਕੀਤਾ ਗਿਆ।
ਡੀਨ, ਅਕਾਦਮਿਕ ਮਾਮਲੇ ਪ੍ਰੋ. ਨਵਦੀਪ ਸਿੰਘ ਤੁੰਗ ਇਸ ਮੌਕੇ ਮੁੱਖ ਮਹਿਮਾਨ ਸਨ। ਅਤੇ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪ੍ਰੋ. ਪਾਂਡੇ ਸ਼ਸ਼ੀ ਭੂਸ਼ਣ ਸੀਤਾਂਸ਼ੂ ਨੇ ਕੁੰਜੀਵਤ ਭਾਸ਼ਣ ਦਿੱਤਾ। ਪ੍ਰਸਿੱਧ ਹਿੰਦੀ ਲੇਖਿਕਾ ਪਦਮਸ਼੍ਰੀ ਡਾ. ਸੁਨੀਤਾ ਜੈਨ ਨੇ ਪ੍ਰਧਾਨਗੀ ਕੀਤੀ।ਵਿਭਾਗ ਦੇ ਮੁਖੀ ਅਤੇ ਸੈਮੀਨਾਰ ਕੋਆਰਡੀਨੇਟਰ ਡਾ. ਸੁਧਾ ਜਤਿੰਦਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾ ਨੂੰ ਜੀ ਆਇਆਂ ਆਖਿਆ। ਇਸ ਮੌਕੇ ਵਿਭਾਗ ਦੀ ਪੱਤ੍ਰਿਕਾ ‘ਪ੍ਰਾਧੀਕ੍ਰਿਤ’ ਦਾ 23 ਅੰਕ ਜਾਰੀ ਕੀਤਾ ਗਿਆ ਅਤੇ ਪ੍ਰਸਿੱਧ ਕਵੀ ਸ਼ੁਭ ਦਰਸ਼ਨ ਦਾ ਕਾਵਿ ਸੰਗ੍ਰਹਿ ‘ਸੰਗਰਸ਼ ਕਾ ਕੋਈ ਸ਼ੌਰ ਨਹੀ’ ਵੀ ਲੋਕ ਅਰਪਣ ਕੀਤਾ ਗਿਆ। ਪ੍ਰੋ. ਪਾਂਡੇ ਹਿੰਦੀ ਦੀ ਅਜੋਕੇ ਦੌਰ ਵਿਚ ਸਥਿਤੀ ਬਾਰੇ ਬੋਲਦਿਆਂ ਕਿਹਾ ਕਿ ਹਿੰਦੀ ਸਾਹਿਤ ਅਤੇ ਭਾਸ਼ਾ ਵਿਸ਼ਵ ਦੀਆਂ ਚੁਣੌਤੀਆਂ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੀ ਭਾਸ਼ਾ ਅਤੇ ਸਾਹਿਤ ਨੂੰ ਪੱਛਮੀ ਸਭਿਅਤਾ ਦੇ ਪ੍ਰਭਾਵ ਹੇਠ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉੇਨ੍ਹਾਂ ਕਿਹਾ ਕਿ ਨੌਜੁਆਨ ਪੀੜ੍ਹੀ ਪੱਛਮੀ ਸਭਿਅਤਾ ਦੇ ਪ੍ਰਭਾਵ ਅਧੀਨ ਆਪਣੀ ਮੌਲਿਕਤਾ ਤੋਂ ਦੂਰ ਹੋ ਰਹੀ ਹੈ। ਪ੍ਰੋ. ਜੈਨ ਨੇ ਕਿਹਾ ਕਿ ਆਪਣੀਆਂ ਭਾਵਨਾਵਾਂ ਅਤੇ ਹੋਂਦ ਨੂੰ ਬਚਾਉਣ ਲਈ ਭਾਸ਼ਾ ਦਾ ਬਚਾਅ ਅਤੇ ਪਸਾਰ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਭਾਸ਼ਾ ਉਪਰ ਗਰਵ ਹੋਣਾ ਚਾਹੀਦਾ ਹੈ ਅਤੇ ਬੋਲਚਾਲ ਵਿਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media