Tuesday, August 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਨਰਸਰੀ ਕਲਾਸਾਂ ਦਾ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। PPN22030201718ਪ੍ਰੋਗਰਾਮ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਜਗਜੀਤ ਸਿੰਘ ਸੁੱਚੂ ਨੇ ਮੱੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਨਵਪ੍ਰੀਤ ਸਿੰਘ ਸਾਹਨੀ ਨੇ ਆਏ ਹੋਏ ਪਤਵੰਤਿਆਂ ਸੱਜਣਾਂ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ `ਜੀ ਆਇਆਂ` ਆਖਿਆ।ਪ੍ਰੋਗਰਾਮ ਦੀ ਬਹੁਤ ਹੀ ਵਧੀਆ ਪੇਸ਼ਕਸ਼ ਛੋਟੇ-ਛੋਟੇ ਬੱਚਿਆਂ ਵੱਲੋਂ ਤਿਆਰ ਕੀਤਾ ਗਿਆ ਸੁਆਗਤੀ ਗੀਤ ਸੀ।ਮਂੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਬਚਿਆਂ ਨੂੰ ਜਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਅਤੇ ਅੱਗੇ ਵਧਣ ਦੀ ਪ੍ਰੇਰਨਾ ਦਿਤੀ । ਸਮਾਰੋਹ ਦਾ ਆਕਰਸ਼ਨ ਬੱਚਿਆਂ ਵੱਲੋਂ ਤਿਆਰ ਕੀਤੀ ਗਈ ਕੋਰਿਓਗ੍ਰਾਫੀ ਸੀ ਜਿਸ ਨੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ।ਮੁੱਖ ਮਹਿਮਾਨ ਜਗਜੀਤ ਸਿੰਘ ਸੁੱਚੂ, ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਣੀ, ਸੰਤੋਖ ਸਿੰਘ ਸੇਠੀ, ਡਾ: ਸੂਬਾ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਨਿਰੰਜਨ ਸਿੰਘ ਅਤੇ ਹੋਰਨਾਂ ਵਲੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਉਤਸ਼ਾਹਿਤ ਕੀਤ ਗਿਆ।ਪ੍ਰੋਗਰਾਮ ਦੌਰਾਮ ਮੁੱਖ ਮਹਿਮਾਨ ਜਗਜੀਤ ਸਿੰਘ ਸੁੱਚੂ ਨੂੰ ਵੀ ਸਨਮਾਨਿਤ ਕੀਤਾ ਗਿਆ।ਉਨਾਂ ਨੇ ਬਚਿਆਂ ਦੀ ਕਾਰਗੁਜਾਰੀ ਦੀ ਖੂਬ ਪ੍ਰਸੰਸਾ ਕੀਤੀ।ਅੰਤ ਵਿੱਚ ਪੰਜਾਬੀ ਲੋਕ ਨਾਚ ਸੰਮੀ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਸਭ ਨੂੰ ਨੱਚਣ ਤੇ ਮਜਬੂਰ ਕਰ ਦਿੱਤਾ।ਇਸ ਸਮੇਂ ਸੁਰਜੀਤ ਸਿੰਘ, ਅਜੀਤ ਸਿੰਘ, ਹਰਜੀਤ ਸਿੰਘ. ਸਿਮਰਦੀਪ ਸਿੰਘ ਅਤੇ ਹੋਰ ਕਈ ਪਤਵੰਤੇ ਸੱਜਣ ਹਾਣਰ ਹੋਏ।ਇਹ ਪ੍ਰੋਗਰਾਮ ਸ਼੍ਰੀਮਤੀ ਕਿਰਨਜੋਤ ਕੌਰ ਮੁੱਖ ਅਧਿਆਪਕਾ ਦੀ ਅਗਵਾਈ ਵਿੱਚ ਕਰਵਾਇਆ ਗਿਆ ਸੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply