Monday, November 23, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚੋਂ ਹੋਵੇਗਾ ਨਸ਼ਿਆਂ ਦਾ ਖਾਤਮਾ – ਰਜਿੰਦਰ ਬੇਰੀ

ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦੇ ਬਿਲਕੁੱਲ ਸਫਾਏ ਲਈ ਵਚਨਬੱਧ ਹੈ ਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ `ਤੇ ਸਮੂਹਿਕ ਸੰਘਰਸ਼ ਕਰਨ ਦੀ ਲੋੜ ਹੈ।PPN2203201720ਇਹ ਗੱਲ ਜਲੰਧਰ ਕੇਂਦਰੀ ਹਲਕੇ ਦੇ ਵਿਧਾਕਿ ਰਜਿੰਦਰ ਬੇਰੀ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਵਲੋਂ ਸੰਪਾਦਿਤ ਪੁਸਤਕ “ਨਸ਼ਿਆਂ ਦਾ ਸੱਚ-ਸ਼ਿਕਾਰ ਨੌਜਵਾਨਾਂ ਦੀ ਜਬਾਨੀ” ਦੀ ਘੁੰਡ ਚੁਕਾਈ ਮੌਕੇ ਕਰਵਾਏ ਗਏ ਇਕ ਸਮਾਗਮ ਵਿਚ ਬੋਲਦਿਆਂ ਕਹੇ।ਬੇਰੀ ਨੇ ਇਸ ਪੁਸਤਕ ਦੇ ਸੰਪਾਦਕ ਚਾਹਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੁਸਤਕ ਦੇ ਪੜਨ ਨਾਲ ਜਿਥੇ ਲੋਕਾਂ ਵਿਚ ਨਸ਼ਿਆਂ ਸਬੰਧੀ ਜਾਗਰਤੀ ਪੈਦਾ ਹੋਵੇਗੀ, ਉਥੇ ਨਸ਼ਿਆਂ ਨੂੰ ਖਤਮ ਕਰਨ ਲਈ ਇਸ ਪੁਸਤਕ ਤੋਂ ਸੇਧ ਵੀ ਮਿਲੇਗੀ।ਕਾਂਗਰਸੀ ਆਗੂ ਜਸਵਿੰਦਰ ਬਿੱਲਾ ਨੇ ਕਿਹਾ ਕਿ ਰਜਿੰਦਰ ਬੇਰੀ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ ਇਸ ਲਈ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਏਗਾ।ਇਲਾਕੇ ਦੇ ਆਗੂ ਪੁਲਿਸ ਇੰਸਪੈਕਟਰ ਬਿਮਲ ਕਾਂਤ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਨਾਮ ਸਿੰਘ ਸੰਧਰ,ਤਰਸੇਮ ਸਿੰਘ ਡੀ.ਐਸ.ਪੀ,ਕਰਨਲ ਅਮਰੀਕ ਸਿੰਘ ਬਾਜਵਾ, ਜਸਵੰਤ ਕੌਰ, ਲਖਵਿੰਦਰ ਸਿੰਘ ਸਿੱਧੂ, ਕਸ਼ਮੀਰ ਸਿੰਘ ਗੁਰੁ ਨਾਨਕਪੁਰਾ, ਨਵਦੀਪ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਕੁਮਾਰ, ਬਲਦੇਵ ਸਿੰਘ ਪੰਨੂ ਤੇ ਹਰਦੇਵ ਸਿੰਘ ਪੰਨੂ ਆਦਿ ਆਗੂ  ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply