ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬੈਂਕਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ 176 ਕਰੋੜ ਰੁਪਏ ਦੇ ਕਰਜੇ ਪਿਛਲੀ ਤਿਮਾਹੀ ਦੋਰਾਨ ਵੰਡੇ ਗਏ ਹਨ ਜਦ ਕਿ 1 ਅਪ੍ਰੈਲ 2016 ਤੋਂ 31 ਦਸੰਬਰ 2016 ਤੱਕ ਜਿਲ੍ਹਾ ਪਠਾਨਕੋਟ ਦੇ 30 ਬੈਂਕਾਂ ਦੀਆਂ 142 ਸਾਖਾਵਾਂ ਨੇ 911 ਕਰੋੜ ਰੁਪਏ ਦੇ ਕਰਜਿਆਂ ਦੀ ਵੰਡ ਕੀਤੀ ਹੈ।
ਇਹ ਜਾਣਕਾਰੀ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜਿਲ੍ਹਾ ਸਲਾਹਕਾਰ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਨ ਤ੍ਰਿਵੇਦੀ ਮੰਡਲ ਪ੍ਰਮੁੱਖ ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਕਪੂਰਥਲਾ, ਸੰਜੀਵ ਸਰਮਾ ਡੀ.ਡੀ.ਐਮ ਨਾਬਾਰਡ, ਵੀਰ ਸਿੰਘ ਮੰਦਿਆਲ ਅਧਿਕਾਰੀ ਰਿਜਰਵ ਬੈਂਕ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਰਾਜੇਸ਼ ਗੁਪਤਾ ਜਿਲ੍ਹਾ ਲੀਡ ਬੈਂਕ ਮੈਨੇਜਰ ਅਤੇ ਵੱਖ ਵੱਖ ਬੈਂਕਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹੇ ਦੇ ਸਾਰੇ ਬੈਂਕਾਂ ਦੀਆਂ ਸਾਖਾਵਾਂ ਵਿੱਚ ਸਰਕਾਰ ਵੱਲੋਂ ਘੱਟ ਵਿਆਜ ਦਰ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਡਿਸਪਲੈ ਕੀਤਾ ਜਾਵੇ ਤਾਂ ਜੋ ਬੈਂਕ ਵਿੱਚ ਆਉਂਣ ਵਾਲੇ ਲੋਕਾਂ ਵਿੱਚ ਕਰਜਿਆਂ ਦੀਆਂ ਸਕੀਮਾਂ ਬਾਰੇ ਜਾਗਰੁਕਤਾ ਵੱਧ ਸਕੇ।ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਅਤੇ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਬੈਂਕਾਂ ਰਾਹੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ।ਉਨ੍ਹਾਂ ਕਿਹਾ ਕਿ ਭਾਵੇ ਕਿ ਪਿਛਲੇ ਤਿਮਾਹੀ ਰਿਪੋਰਟ ਵਿੱਚ ਬੈਂਕਾਂ ਦੀ ਕਰਜਿਆਂ ਦੀ ਵੰਡ ਕਾਰਗੁਜਾਰੀ ਮਿੱਥੇ ਟੀਚਿਆਂ ਤੋਂ ਬਹੁਤ ਘੱਟ ਹੈ, ਪਰ ਇਸ ਦੇ ਨਾਲ ਹੀ ਹਰੇਕ ਬੈਂਕ ਨੂੰ ਚਾਹੀਦਾ ਹੈ ਕਿ ਆਪਣਾ ਟੀਚਾਂ ਮਿੱਥੇ ਸਮੇਂ ਦੋਰਾਨ ਪੂਰਾ ਕਰੇ। ਉਨ੍ਹਾਂ ਨੇ ਕਿਹਾ ਕਿ ਗਰੀਬ ਲੋਕਾਂ ਅਤੇ ਪੜੇ ਲਿੱਖੇ ਬੇਰੋਜਗਾਰ ਨੋਜਵਾਨਾਂ ਲਈ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋਂ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਰੋਜਗਾਰ ਚਲਾ ਸਕਣ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਬੈਂਕਾਂ ਦੀਆਂ ਲੋਕ ਭਲਾਈ ਸਕੀਮਾਂ ਦੇ ਬਾਰੇ ਵੀ ਜਾਗਰੂਕ ਕਰਨ।
ਰਾਜੇਸ਼ ਗੁਪਤਾ ਚੀਫ ਲੀਡ ਜਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਨੇ ਮੀਟਿੰਗ ਵਿੱਚ ਵਿਸਵਾਸ਼ ਦੁਆਇਆ ਕਿ ਬੈਂਕਾਂ ਦੇ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਆਮ ਲੋਕਾ ਨੂੰ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media