ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰੂ ਸਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਅਤੇ ਨਗਰ ਪੰਚਾਇਤ ਪਿੰਡ ਭਸੌੜ ਵੱਲੋਂ ਤਿੰਨ ਰੋਜਾ ਖੇਡਾਂ 25,26 ਅਤੇ 27 ਮਾਰਚ ਨੂੰ ਭਸੌੜ ਵਿਖੇ ਕਰਵਾਈਆਂ ਜਾ ਰਹੀਆਂ ਹਨ ਅਤੇ ਹਲਕਾ ਧੂਰੀ ਦੇ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਖੇਡਾਂ ਦਾ ਪੋਸਟਰ ਰੀਲੀਜ਼ ਕੀਤਾ ਗਿਆ।
ਇਸ ਮੌਕੇ ਗੋਲਡੀ ਖੰਗੂੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹਦ ਲਾਭਦਾਇਕ ਹੁੰਦੀਆਂ ਹਨ ਅਤੇ ਨੌਜਵਾਨ ਪੀੜੀ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਲੋੜ ਹੈ।ਉਹਨਾਂ ਪਿੰਡ ਭਸੌੜ ਦੇ ਕਲੱਬ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਵੀ ਕੀਤੀ।ਇਸ ਮੌਕੇ ਕਲੱਬ ਦੇ ਪ੍ਰਧਾਨ ਅਰਸ਼ਦੀਪ ਸਿੰਘ ਲੱਕੀ, ਹਾਕਮ ਸਿੰਘ ਗਿੱਲ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਰਿੰਪਾ ਸਾਬਕਾ ਪ੍ਰਧਾਨ, ਨਰਪਾਲ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਕਾਲਾ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media