ਬਠਿੰਡਾ, 23 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਵਿੱਚ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਲਾਲ ਅਰੋੜਾ, ਡਾਇਰੈਕਟਰ ਡਾ: ਦੀਪਕ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਅਤੇ ਸਮੂਹ ਸਟਾਫ ਦੁਆਰਾ ਭਗਤ ਸਿੰਘ ਜੀ ਨੂੰ ਸਰਧਾਂਜਲੀ ਦਿੱਤੀ ਗਈ। ਮੈਨੇਜਿੰਗ ਡਾਇਰੈਕਟਰ ਅਰੋੜਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਉਹਨਾਂ ਨੇ ਆਪਣੀ ਸਾਰੀ ਜਿੰਦਗੀ ਦੇਸ਼ ਨੂੰ ਸਮਰਪਿਤ ਕਰ ਦਿੱਤੀ ਅਤੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media