ਸੁਜਾਨਪੁਰ, 23 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਸ਼ਹੀਦ ਭਗਤ ਸਿੰਘ ਦਾ 86ਵਾਂ ਸ਼ਹੀਦੀ ਦਿਵਸ ਮਨਾਇਆ ਗਿਆ।ਕਾਲਜ ਦੀ ਵਿਦਿਆਰਥਣ ਪ੍ਰਿੰਸ ਬਾਲਾ ਨੇ ਭਗਤ ਸਿੰਘ ਦੀ ਸ਼ਖਸੀਅਤ ਸਬੰਧੀ ਪੇਂਟਿੰਗ ਬਣਾਈ ਅਤੇ ਹਰਦੀਪ ਕੌਰ, ਸਿਮਰਨ ਤੇ ਸਵੇਤਾ ਨੇ ਬੋਲਦਿਆਂ ਕਿਹਾ ਕਿ ਸਹੀਦ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਸਨ ਜਿੰਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਜ਼ਜਬਾ ਪੈਦਾ ਕੀਤਾ ਸੀ।ਉਨ੍ਹਾਂ ਨੇ ਦੇਸ਼ ਨੂੰ ਗੁਲਾਮੀ ਦੀਆਂ ਜ਼ਜੀਰਾਂ ਤੋਂ ਮੁਕਤ ਕਰਵਾਇਆ ਸੀ ।
ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੁੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਅਪਣਾਉਦਿਆਂ ਉਨਂਾਂ ਵਲੋਂ ਦਰਸਾਏ ਦੇਸ਼ ਭਗਤੀ ਦੇ ਮਾਰਗ ਤੇ ਚੱਲਣ ਦੀ ਲੋੜ ਹੈ।ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਚਾਰ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਸੀਤਲ ਮਹਾਂਜਨ, ਇੰਦੂਬਾਲਾ, ਸੁਖਦੀਪ ਕੌਰ, ਭਾਵਨਾ, ਰੁਚੀ ਮਹਾਂਜਨ ਅਤੇ ਨੀਰਜ ਕੁਮਾਰ ਹਾਜ਼ਿਰ ਸਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media