Sunday, September 27, 2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਮਾਰਚ ਨੂੰ ਧਰਨੇ ਦਾ ਐਲਾਨ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਸਾਰੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀਆਂ ਨੁੱਕੜ ਮੀਟਿੰਗਾਂ ਹੋਈਆਂ। PPN2403201707ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਅਕਤੂਬਰ ਨੂੰ ਪਿੰਡ ਜਲੂਰ ਵਿੱਚ ਸ਼ਾਮਲਾਟ ਜ਼ਮੀਨ ਵਿੱਚੋਂ ਤੀਜਾ ਹਿੱਸਾ ਜ਼ਮੀਨ ਠੇਕੇ `ਤੇ ਲੈਣ ਦੀ ਮੰਗ ਕਰ ਰਹੇ ਮਜ਼ਦੂਰਾਂ ਤੇ ਕੁਝ ਗੁੰਡਾ ਅਨਸਰਾਂ ਨੇ ਹਮਲਾ ਕਰ ਦਿੱਤਾ ਸੀ ਅਤੇ ਇਹਨਾਂ 38 ਗੁੰਡਿਆਂ ਵੱਲੋਂ ਮਜ਼ਦੂਰਾਂ ਦੇ ਘਰਾਂ ਵਿੱਚ ਭੰਨ-ਤੋੜ ਕਰਨ, ਔਰਤਾਂ ਨੂੰ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਆਗੂ ਬਲਵੀਰ ਸਿੰਘ ਦੀ ਮਾਤਾ ਦੀ ਲੱਤ ਵੱਢ ਦਿੱਤੀ ਗਈ, ਜਿੰਨਾਂ ਦੀ ਮੌਤ ਹੋ ਗਈ ਸੀ ।ਪ੍ਰੰਤੂ ਅਕਾਲੀ-ਭਾਜਪਾ ਸਰਕਾਰ ਦੀ ਸਹਿ `ਤੇ ਸਿਰਫ 5 ਵਿਅਕਤੀ ਹੀ ਗ੍ਰਿਫਤਾਰ ਕੀਤੇ ਗਏ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਵੱਲੋਂ ਪਿੰਡ ਕੋਹਰੀਆਂ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਸਮੇਂ ਗੁੰਡਾ ਅਨਸਰਾਂ ਨੇ ਹਮਲਾ ਕਰ ਦਿੱਤਾ ਸੀ ਪ੍ਰੰਤੂ ਅੱਜ ਤੱਕ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।ਉਹਨਾਂ ਜੱਥੇਬੰਦੀ ਵੱਲੋਂ 27 ਮਾਰਚ ਨੂੰ ਡੀ.ਸੀ. ਸੰਗਰੂਰ ਦੇ ਦਫਤਰ ਅੱਗੇ ਧਰਨਾ ਲਗਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ, ਕ੍ਰਿਪਾਲ ਸਿੰਘ ਧੂਰੀ, ਪਿਆਰਾ ਸਿੰਘ ਸਾਰੋਂ, ਕਾਕਾ ਸਾਰੋਂ, ਮੱਘਰ ਸਿੰਘ ਸਾਰੋਂ, ਮਨਜੀਤ ਸਿੰਘ ਜਹਾਂਗੀਰ ਨੇ ਵੀ  ਸੰਬੋਧਨ ਕੀਤਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply