Sunday, September 27, 2026

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ

ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਧੂਰੀ ਦੇ ਪਿੰਡ ਲੱਡਾ ਵਿਖੇ ਵੱਖ-ਵੱਖ ਥਾਂਵਾਂ `ਤੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰੱਪਿਤ ਰੈਲੀ ਕੱਢੀ ਗਈ। PPN2403201708ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਨਹੀਂ ਸਿਰਜਿਆ ਜਾ ਸਕਿਆ ਸਗੋਂ ਅੱਜ ਵੀ ਗਰੀਬੀ-ਅਮੀਰੀ ਤੇ ਜਾਤ-ਪਾਤ ਵਾਲਾ ਸਮਾਜ ਹੈ। ਉਹਨਾਂ ਜਲੂਰ ਕਾਂਡ ਦੀ ਗੱਲ ਕਰਦਿਆਂ ਕਿਹਾ ਕਿ ਮਾਤਾ ਗੁਰਦੇਵ ਕੌਰ ਦੇ ਕਾਤਲ ਅੱਜ ਵੀ ਸਿਆਸੀ ਸਹਿ ਤੇ ਸ਼ਰੇਆਮ ਘੁੰਮ ਰਹੇ ਹਨ, ਪ੍ਰੰਤੂ ਪੁਲਿਸ ਉਹਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ । ਉਹਨਾਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਉੱਪਰ ਹੋਏ ਕਾਤਲਾਨਾ ਹਮਲੇ ਦੀ ਵੀ ਨਿੰਦਾ ਕੀਤੀ।ਇਸ ਮੌਕੇ ਇਕਾਈ ਪ੍ਰਧਾਨ ਗੁਰਦੇਵ ਸਿੰਘ, ਖਜਾਨਚੀ ਨਾਜਰ ਲੱਡਾ, ਮਨਜੀਤ ਸਿੰਘ ਜਹਾਂਗੀਰ ਅਤੇ ਕ੍ਰਿਪਾਲ ਸਿੰਘ ਧੂਰੀ ਵੀ  ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply