ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੰਧੂ) – ਮਹਿਲਾਵਾਂ ਦੇ ਹੱਕਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾ
ਲੀ ਉਘੀ ਸਮਾਜ ਭਲਾਈ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹੁਣ ਸੂਬੇ ਭਰ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਵਿਚ ਆਪਣੀਆਂ ਇਕਾਈਆਂ ਕਾਇਮ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਅੱਜ ਇਥੇ ਦੱਸਿਆ ਕਿ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਮੀਤ ਸਿੰਘ ਲੱਕੀ ਸੰਧੂ, ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੌਤਰਾ, ਜਨਰਲ ਸਕੱਤਰ ਪ੍ਰਿੰਸੀਪਲ ਨਵਨੀਤ ਕੌਰ ਆਹੂਜਾ, ਪੈਟਰਨ ਪਰਮਜੀਤ ਕੌਰ ਸੰਧੂ ਤੇ ਜ਼ਿਲ੍ਹਾ ਇੰਚਾਰਜ ਮੈਡਮ ਮਾਨਸੀ ਖੰਨਾ ਦੇ ਵਲੋਂ ਕੀਤੀ ਗਈ ਸਾਂਝੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਸੰਸਥਾ ਹੁਣ ਅੰਮ੍ਰਿਤਸਰ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਤੋਂ ਇਲਾਵਾ ਸੂਬੇ ਭਰ ‘ਚ ਮਹਿਲਾਵਾਂ ਨੂੰ ਲਾਮਬੰਦ ਕਰਨ ਲਈ ਇਕਾਈਆਂ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਆਤਮ ਸਨਮਾਨ ਤੇ ਆਤਮ ਰੱਖਿਆ ਲਈ ਜੋ ਰਣਨੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੈਅ ਕੀਤੀ ਹੈ ਉਹ ਬਹੁਤ ਹੀ ਵਧੀਆ ਹੈ ਤੇ ਸੰਸਥਾ ਦੇ ਸਮੂਹਿਕ ਅਹੁੱਦੇਦਾਰ ਤੇ ਮੈਂਬਰ ਸਰਕਾਰ ਦੀ ਇਸ ਠੋਸ ਨੀਤੀ ਦੀ ਪ੍ਰਸ਼ੰਸ਼ਾ ਕਰਦੇ ਹਾਂ।
ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਅੱਗੇ ਦੱਸਿਆ ਕਿ ਸੰਸਥਾ ਜਿਥੇ ਮਹਿਲਾਵਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਦੀ ਆਈ ਹੈ ਉੱਥੇ ਮਹਿਲਾਵਾਂ ਦੇ ਬਣਦੇ ਮਾਨ-ਸਨਮਾਨ ਤੇ ਰੁਤਬੇ ਲਈ ਆਵਾਜ਼ ਬੁਲੰਦ ਕਰੇਗੀ।ਉਨ੍ਹਾਂ ਕਿਹਾ ਕਿ ਇਸ ਸਿਲਸਿਲੇ ਤਹਿਤ ਸੰਸਥਾ ਦਾ ਇੱਕ ਪ੍ਰਤੀਨਿਧੀ ਮੰਡਲ ਮੁੱਖ ਪ੍ਰਬੰਧਕ ਗੁਰਮੀਤ ਸਿੰਘ ਲੱਕੀ ਸੰਧੂ ਦੀ ਅਗੁਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਪ੍ਰਧਾਨ ਮਮਤਾ ਦੱਤਾ ਨਾਲ ਮੁਲਾਕਾਤ ਕਰਕੇ ਮਹਿਲਾਵਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਏਗੀ ਤਾਂ ਜੋ ਮਹਿਲਾਵਾਂ ਦਾ ਜੀਵਨ ਪੱਧਰ ਹੋਰ ਵੀ ਸੁਖਾਲਾ ਹੋ ਸਕੇ।ਇਸ ਮੌਕੇ ਸੁਖਜਿੰਦਰ ਕੌਰ, ਮਨਿੰਦਰਦੀਪ ਕੌਰ, ਦੀਪਿਕਾ ਬੱਬਰ, ਦਮਨਪ੍ਰੀਤ ਕੌਰ, ਜਗਜੀਤ ਕੌਰ ਸੰਧੂ, ਪੁਰਵਸ਼ੀ ਗਰੋਵਰ, ਭਾਰਤੀ ਜੋਸ਼ੀ, ਕਾਜੋਲ ਮੰਨਣ, ਸ਼ੈਲੀ ਮੰਨਣ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media