Saturday, June 27, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ

ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ। PPN2403201721 ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਲੀਮੀਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply