
ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਅੱਜ ਵਿਸ਼ਵ ਟੀਬੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਟੀਬੀ ਕੋਈ ਅਜਿਹਾ ਰੋਗ ਨਹੀਂ ਹੈ ਜਿਸਦਾ ਇਲਾਜ ਸੰਭਵ ਨਾ ਹੋਵੇ। ਟੀਬੀ ਦਾ ਇਲਾਜ ਡਾਟਸ ਦੇ ਰਾਹੀਂ ਸੰਭਵ ਹੈ ਅਤੇ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ’ਚ ਟੀਬੀ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਾਰਿਆਂ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਤਾਂਕਿ ਉਹ ਸਮੇਂ ਸਮੇਂ ਤੇ ਆਪਣੇ ਇਲਾਕੇ ਦੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਿਹਤ ਕੇਂਦਰਾਂ ਵਿਚ ਜਾਂਚ ਦੇ ਲਈ ਲੈਕੇ ਆਉਣ। ਉਨ੍ਹਾਂ ਇਹ ਵੀ ਕਿਹਾ ਕਿ ਇਸਦੇ ਲਈ ਵਿਭਾਗ ਵੱਲੋਂ ਅੱਲਗ ਤੋਂ ਸਟਾਫ਼ ਰੱਖਿਆ ਹੋਇਆ ਹੈ ਜੋ ਸਮੇਂ ਸਮੇਂ ਤੇ ਟੀ.ਬੀ ਦੇ ਮਰੀਜ਼ਾਂ ਦੇ ਘਰ ਜਾਕੇ ਉਨ੍ਹਾਂ ਦੀ ਦੇਖਭਾਲ ਕਰਦੇ ਹਨ। ਜੇਕਰ ਕਿਸੇ ਮਰੀਜ਼ ਨੂੰ ਦਵਾਈ ਲੈਣ ਜਾਂ ਕਿਸੇ ਹੋਰ ਤਰ੍ਹਾਂ ਦੀ ਸਮਸਿਆ ਆਉਂਦੀ ਹੈ ਤਾਂ ਉਸਦੀ ਸਮਸਿਆ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜ਼ਨ ਡਾ. ਦਵਿੰਦਰ ਭੁੰਕਲ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡੀਆਈਓ ਡਾ. ਸੁਰਿੰਦਰ ਪ੍ਰਣਾਮੀ, ਡੀ.ਐਚ.ਓ ਰਾਜੇਸ਼ ਖੁੰਗਰ, ਸੀਨੀਅਰ ਮੈਡੀਕਲ ਅਧਿਕਾਰੀ ਖੂਈਖੇੜਾ ਡਾ. ਅਰੁਣ ਕੁਮਾਰ ਸੋਹਲ, ਡਿਪਟੀ ਮਾਸ ਮੀਡੀਆ ਅਧਿਕਾਰੀ ਸੁਖਵਿੰਦਰ ਕੌਰ, ਸਿਵਲ ਸਰਜਨ ਸਟੈਨੋ ਰੋਹਿਤ ਸਚਦੇਵਾ ਅਤੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media