Friday, September 25, 2026

ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਸ਼ਲਾਘਾਯੋਗ – ਕਾਂਗਰਸੀ ਆਗੂ

ਅਲਗੋਂ ਕੋਠੀ, 26 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ) – ਪੰਜਾਬ ਵਿਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਹੁੱਦਾ ਸੰਭਾਲਣ ਤੋ ਬਾਅਦ ਲਏ ਗਏ ਨਿਧੜਕ ਅਤੇ ਵੀ.ਆਈ.ਪੀ ਕਲਚਰ ਰਹਿਤ ਫੈਸਲਿਆਂ ਨੇ ਇਹ ਸਾਬਿਤ ਕਰ ਦਿਤਾ ਹੈ ਕਿ ਆਉਣ ਵਾਲੇ ਪੰਜ ਸਾਲਾਂ ਵਿਚ ਮੁੜ ਪੰਜਾਬ ਨੂੰ ਸੋਨੇ ਦੀ ਚਿੜੀ ਬਣ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਤਨਾਮ ਸਿੰਘ ਚੱਠੂ ਅਲਗੋਕੋਠੀ, ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ, ਜਸਕਰਨ ਸਿੰਘ ਤੂਤ, ਰੇਸ਼ਮ ਸਿੰਘ ਨਵਾਦਾ, ਬਾਊ ਕਲਸੀਆਂ, ਰੇਸ਼ਮ ਸਿੰਘ ਬਦਰਪੁਰੀਆ, ਸਾਹਿਬ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ ।ਉਨਾਂ ਕਿਹਾ ਕਿ ਪਿਛਲੇ 10 ਸਾਲ `ਚ ਅਕਾਲੀ ਭਾਜਪਾ ਨੇ ਪੰਜਾਬ ਸਿਰ ਕਰਜੇ ਦੀ ਪੰਡ ਬਹੁਤ ਭਾਰੀ ਕਰ ਦਿਤੀ ਸੀ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਾਈ ਹੈ ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤਾਂ ਸਾਪ ਤੇ ਪਾਰਦਰਸ਼ੀ ਸਰਕਾਰ ਦਾ ਟਰੇਲਰ ਹੀ ਦਿਖਾਇਆ ਹੈ, ਆਉਣ ਵਾਲੇ ਸਮੈਂ ਦੋਰਾਨ ਹੋਰ ਵੀ ਬਹੁਤ ਸਾਰੇ ਲੋਕਪੱਖੀ ਫੇਸਲੇ ਲੇਣਗੇ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply