Thursday, March 26, 2026

ਮਾਨਵ ਏਕਤਾ ਮੰਚ ਦੀ ਮੀਟਿੰਗ ਹੋਈ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਾਨਵ ਏਕਤਾ ਮੰਚ ਦੀ ਮਹੀਨੇਵਰ ਮੀਟਿੰਗ ਸਥਾਨਕ ਸ਼ਹੀਦ ਉਧਮ ਸਿੰਘ ਪਾਰਕ ਵਿਚ ਪ੍ਰਧਾਨ ਹਰਬੰਸ ਲਾਲ ਕਟਾਰੀਆ ਦੀ ਪ੍ਰਧਾਨਗੀ ਵਿਚ ਹੋਈ।PPN2703201713ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 2 ਅਤੇ ਮਿਡਲ ਸਕੂਲ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਭਵਿੱਖ ਵਿਚ ਜ਼ਿਲ੍ਹਾ ਫਾਜ਼ਿਲਕਾ ਬੋਰਡ ਦੇ ਮੈਟ੍ਰਿਕ ਅਤੇ ਜਮਾ ਦੋ ਜਮਾਤ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿਚ ਮੰਚ ਦੇ ਕਨਵੀਨਰ ਧਰਮਪਾਲ ਚਾਵਲਾ, ਚੇਅਰਮੈਨ ਰਾਜ ਅਰੋੜਾ, ਰਵੀ ਅਰੋੜਾ, ਹਰਬੰਸ ਸਿੰਘ ਵੈਰੜ, ਜੀਤ ਕੁਮਾਰ, ਮੁਖਤਿਆਰ ਸਿੰਘ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply