ਪੱਟੀ, 27 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਪਿਛਲੇ ਲੰਮੇ ਸਮੇਂ ਤੋ ਧਾਰਮਿਕ ਕੰਮਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਕੰਮ ਕਰਦੀ ਆ ਰਹੀ ਹੈ। ਸੁਸਾਇਟੀ ਦੇ ਸੈਕਟਰੀ ਜੋਗਾ ਸਿੰਘ ਨੇ ਦੱਸਿਆ ਕਿ 19 ਵਾਂ ਸਲਾਨਾ ਮਹਾਨ ਕੀਰਤਨ ਦਰਬਾਰ 18 ਅਪਰੈਲ ਮੰਗਲਵਾਰ ਨੂੰ 350 ਸਾਲਾਂ ਪ੍ਰਕਾਸ਼ ਦਿਹਾੜਾ ਸ੍ਰੀ ਗਰੂ ਗੋਬਿੰਦ ਸਿੰਘ ਜੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਬਾਬਾ ਬਿਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ ਯੰਗਮੈਨ ਰਾਮਲੀਲਾ ਕੱਲਬ ਪੱਟੀ ਵਿਖੇ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਸਬੰਧੀ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਮੀਟਿੰਗ ਕੀਤੀ।ਉਨਾਂ ਕਿਹਾ ਕਿ ਇਸ ਸਮਾਗਮ ਵਿਚ ਕਥਾਵਾਚਕ ਤੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਗਿਆਨ ਸਿੰਘ ਮਠੂਾੜ, ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਤਰੁਣ ਕਪੂਰ, ਇਕਬਾਲ ਸਿੰਘ ਜੌਲੀ, ਜਸਬੀਰ ਸਿੰਘ, ਅਵਤਾਰ ਸਿੰਘ ਢਿੱਲੋਂ , ਗੁਰਚਰਨਜੀਤ ਕੌਰ ਦਲੇਰ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਹੈਪੀ, ਨਿਰਮਲ ਸਿੰਘ,ਕੁਲਵਿੰਦਰ ਸਿੰਘ ਕਾਕਾ, ਜਗਦੀਪ ਸਿੰਘ ਆਦਿ ਹੋਰ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media