ਜੰਡਿਆਲਾ ਗੁਰੂ, 27 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਈ.ਟੀ.ਯੂ ਦੀ ਇੱਕ ਅਹਿਮ ਸੂਬਾ ਪੱਧਰੀ ਮੀੰਟਿਗ 29 ਮਾਰਚ ਬੁੱਧਵਾਰ ਨੂੰ ਦਿਨੇ 11:30 ਵਜੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ ਲਾਹੌਰੀਆ ਨੇ ਦੱਸਿਆ ਕਿ ਇਹ ਮੀੰਟਿਗ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਵੇਗੀ।ਇਸ ਮੀੰਟਿਗ ਵਿੱਚ ਯੂਨੀਅਨ ਦੇ ਸਮੂੰਹ ਸੂਬਾ ਕਮੇਟੀ ਮੈਂਬਰ ਤੇ ਸਮੂੰਹ ਜਿਲੵਾ ਪ੍ਰਧਾਨ ਸ਼ਾਮਲ ਹੋਣਗੇ ।ਲਾਹੌਰੀਆ ਨੇ ਦੱਸਿਆ ਕਿ ਇਸ ਮੀੰਟਿਗ ਵਿੱਚ ਈ.ਟੀ.ਯੂ ਪੰਜਾਬ ਦੀ ਜਥੇਬੰਦਕ ਵਿਉਂਤਬੰਦੀ ਤਿਆਰ ਕੀਤੀ ਜਾਵੇਗੀ ਤੇ ਸਿੱਖਿਆ ਮੰਤਰੀ ਪੰਜਾਬ ਨਾਲ ਹੋਈ ਮੀੰਟਿਗ ਬਾਅਦ ਪ੍ਰਾਇਮਰੀ ਵਰਗ ਦੀਆਂ ਅਹਿਮ ਮੰਗਾਂ ਨੂੰ ਹਲ ਕਰਵਾਉਣ ਲਈ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media