ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚੋਂ ਲੰਘਦੀ ਰਾਵੀ ਦਰਿਆ ਤੇ ਕਰੱਸ਼ਰਾਂ ਦੇ ਮਾਲਕਾਂ ਵੱਲੋਂ ਪਿੰਡ ਗਗਰਾਂ ਨਜਦੀਕ ਬਣਾਇਆ ਨਜਾਇਜ਼ ਪੁਲ ਤੋੜ ਦਿੱਤਾ ਗਿਆ ਹੈ।
ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਅਤੇ ਖੱਡਾਂ ਦੇ ਠੇਕੇਦਾਰਾਂ ਨਾਲ ਕੀਤੀ ਮੀਟਿੰਗ ਦੇ ਦੋਰਾਨ ਕੀਤਾ। ਇਸ ਸਮੇਂ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਬਲਵਿੰਦਰ ਸਿੰਘ ਜੀ.ਐਮ. ਇੰਡਸਟ੍ਰੀ, ਅਸ਼ੋਕ ਈ.ਟੀ.ਓ. ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਹੋ ਰਹੀ ਨਜਾਇਜ ਮਾਈਨਿੰਗ ਨੂੰ ਰੋਕਣ ਦੇ ਲਈ ਜਿਲ੍ਹਾ ਅਧਿਕਾਰੀਆਂ ਦੀ ਅਗਵਾਈ ਵਿੱਚ ਵਿਸ਼ੇਸ ਟੀਮਾਂ ਬਣਾ ਕੇ ਜਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਨਿਲਾਮ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਵਾ ਦਿੱਤੀ ਗਈ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜਰ ਵੱਖ ਵੱਖ ਖੱਡਾਂ ’ਚੋ ਮਾਈਨਿੰਗ ਕਰਨ ਵਾਲੇ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਨੇ ਜਿਨ੍ਹਾਂ ਖੱਡਾਂ ਦਾ ਠੇਕਾ ਲਿਆ ਹੈ ਉਨ੍ਹਾਂ ਖੱਡਾਂ ਵਿੱਚ ਮਾਈਨਿੰਗ ਕਰਦੇ ਸਮੇਂ ਕਰਵਾਈ ਗਈ ਨਿਸ਼ਾਨਦੇਹੀ ਦਾ ਧਿਆਨ ਰੱਖਿਆ ਜਾਵੇ ਅਤੇ ਮਾਈਨਿੰਗ ਨਿਯਮਾਂ ਦੇ ਦਾਅਰੇ ਅੰਦਰ ਰਹਿ ਕੇ ਹੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਯਮਾਂ ਦੇ ਅਨੁਸਾਰ ਮਾਈਨਿੰਗ ਲਈ ਜੋ ਵੀ ਸਮਾਂ ਨਿਰਧਾਰਤ ਕੀਤਾ ਗਿਆ ਹੈ ਉਸ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ ਕਿ ਨਿਰਧਾਰਤ ਸਮੇਂ ਤੋਂ ਬਾਅਦ ਕੋਈ ਵੀ ਠੇਕੇਦਾਰ ਮਾਈਨਿੰਗ ਨਹੀਂ ਕਰੇਗਾ। ਉਨ੍ਹਾਂ ਨੇ ਬਣਾਈਆਂ ਕਮੇਟੀਆਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਾਵਰਕਾਮ ਵਿਭਾਗ ਵੱਲੋਂ ਜਿਨ੍ਹਾਂ ਕਰੈਸਰਾਂ ਦੇ ਕੰਨੇਕਸ਼ਨ ਕੱਟੇ ਗਏ ਹਨ ਉਨ੍ਹਾਂ ਦੀ ਫਿਰ ਤੋਂ ਜਾਂਚ ਕਰ ਕੇ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਠੇਕੇਦਾਰਾਂ ਅਤੇ ਆਮ ਜਨਤਾਂ ਨੂੰ ਵੀ ਹਦਾਇਤ ਕੀਤੀ ਕਿ ਅਗਰ ਉਨ੍ਹਾਂ ਦੇ ਇਲਾਕੇ ਵਿੱਚ ਕਿਤੇ ਨਜਾਇਜ ਮਾਈਨਿੰਗ ਹੋ ਰਹੀ ਹੈ ਜਾਂ ਫਿਰ ਮਾਈਨਿੰਗ ਲਈ ਬਣਾਏ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਹ ਇਸ ਦੀ ਸੂਚਨਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media