ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੰਧੂ) – ਵੱਖ-ਵੱਖ ਖੇਤਰਾਂ ਦੀਆਂ ਅਵੱਲ ਧੀਆਂ ਨੂੰ ਉਨ੍ਹਾਂ ਦੇ ਰੁਤਬੇ ਅਨੁਸਾਰ ਮਾਨ-ਸਨਮਾਨ ਦੇਣ ਦੇ ਮੰਤਵ ਨਾਲ ਅੰਮ੍ਰਿਤਸਰ ਦੇ ਕਿੰਗ ਇੰਟਰਨੈਸ਼ਨਲ ਹੋਟਲ (ਨਜਦੀਕ ਜੀ.ਐਨ.ਡੀ.ਯੂ) ਵਿਖੇ ਸਮਾਜ ਭਲਾਈ ਸੰਸਥਾ ‘‘ਮਾਣ ਧੀਆਂ `ਤੇ” ਵੱਲੋਂ 8 ਅਪ੍ਰੈਲ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਨਮਾਨ ਸਮਾਰੋਹ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਿੰਦਰ ਸਿੰਘ ਮੱਟੂ ਤੇ ਪੀ.ਆਰ.ਓ ਗੁਰਮੀਤ ਸਿੰਘ ਸੰਧੂ ਵੱਲੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕਰਕੇ ਪ੍ਰੋਗਰਾਮ ਦੀ ਰੂਪ-ਰੇਖਾ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਸੰਸਥਾ ਦੀਆਂ ਬੀਤੇ ਸਮੇਂ ਦੀਆਂ ਪ੍ਰਾਪਤੀਆਂ `ਤੇ ਰੌਸ਼ਨੀ ਵੀ ਪਾਈ। 
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਦਾ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਅਜਿਹੇ ਪ੍ਰੋਗਰਾਮਾਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ।ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਦੇ ਦੌਰਾਨ ਵੱਖ-ਵੱਖ ਖੇਤਰਾਂ ਦੀਆਂ 10 ਮੋਹਰੀ ਮਹਿਲਾਵਾਂ, 20 ਬਹੁ ਖੇਤਰੀ ਜੀ.ਐਨ.ਡੀ.ਯੂ ਵਿਦਿਆਰਥਣਾਂ ਤੋਂ ਇਲਾਵਾ ਸੈਂਕੜੇ ਧੀਆਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ।ਇਸ ਸਮੇਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਧਾਇਕ ਓ.ਪੀ ਸੋਨੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਪ੍ਰਧਾਨ ਮਮਤਾ ਦੱਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿਣਗੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media