ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਅਧਿਆਪਨ ਵਿਚ ਹੋਰ ਸੁਧਾਰ ਲਿਆਉਣ ਲਈ ਦੂਸਰੀ ਜਮਾਤ ਦੇ ਅਧਿਆਪਕਾਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਚੀਫ ਖਾਲਸਾ ਦੀਵਾਨ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚੋਂ ਅਧਿਆਪਕ ਇਸ ਸੈਮੀਨਾਰ ਵਿਚ ਸ਼ਾਮਲ ਹੋਏ।ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਰੋ ਅਤੇ ਸਿੱਖੋ ਵਿਧੀ ਦੁਆਰਾ ਗਿਆਨ ਦੇਣਾ, ਲਿਖਾਈ ਸੁਧਾਰ ਅਤੇ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਸੰਚਾਰ ਸਾਧਨਾਂ ਦੁਆਰਾ ਅਧਿਆਪਕਾਂ ਨੂੰ ਸਿੱਖਿਅਤ ਕਰਨਾ ਸੀ।ਸਕੂਲ ਦੀ ਅੰਗਰੇਜ਼ੀ ਅਧਿਆਪਕਾ ਸ੍ਰੀਮਤੀ ਤਮੰਨਾ (ਗੋਲਡਨ ਐਵੀਨਿਊ) ਅਤੇ ਮਿਸ ਸ਼ਵੇਤਾ (ਜੀ.ਟੀ ਰੋਡ), ਪੰਜਾਬੀ ਅਧਿਆਪਕਾ ਸ੍ਰੀਮਤੀ ਸੁਖਬੀਰ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ (ਗੋਲਡਨ ਐਵੀਨਿਊ), ਗਣਿਤ ਅਧਿਆਪਕਾ ਸ੍ਰੀਮਤੀ ਅਮਰਵੀਰ ਕੌਰ ਬੇਦੀ (ਗੋਲਡਨ ਐਵੀਨਿਊ) ਸ੍ਰੀਮਤੀ ਸਾਰਿਕਾ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਜੀ.ਟੀ ਰੋਡ ਸਕੂਲ, ਵਿਗਿਆਨ ਅਧਿਆਪਕਾ ਸ੍ਰੀਮਤੀ ਮੌਨਿਕਾ, ਈ.ਵੀ.ਐਸ ਅਧਿਆਪਕਾ ਸ੍ਰੀਮਤੀ ਪਲਵਿੰਦਰ ਕੌਰ ਅਤੇ ਸਕੂਲ ਦੇ ਅਧਿਆਪਕ ਮਲਕੀਅਤ ਸਿੰਘ ਨੇ ਨੈਤਿਕ ਮੁੱਲ ਵਿਸ਼ੇ ਨਾਲ ਸੰਬੰਧਤ ਆਪਣੇ ਵਿਚਾਰਾਂ ਦੀ ਪੇਸ਼ਕਾਰੀ ਕੀਤੀ।ਅਧਿਆਪਕਾਂ ਨੇ ਇਹਨਾਂ ਸਭ ਨੁਕਤਿਆਂ ਨੂੰ ਚੰਗਾ ਹੁਲਾਰਾ ਦਿੱਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਅਤੇ ਹਾਜ਼ਰ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ ਸਾਹਨੀ ਅਤੇ ਜਸਵਿੰਦਰ ਸਿੰਘ ਐਡਵੋਕੇਟ ਦਾ ਧੰਨਵਾਦ ਕੀਤਾ।ਉਹਨਾ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋ ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਬੇਹਤਰ ਕਰਨ ਲਈ ਸੈਮੀਨਾਰ ਦਾ ਆਯੋਜਨ ਕਰਨਾ ਇੱਕ ਬੇਹਤਰ ਉਪਰਾਲਾ ਹੈ।ਇਸ ਸੈਮੀਨਾਰ ਵਿਚ ਸਿੱਖੀਆਂ ਹੋਈਆਂ ਗੱਲਾਂ ਕੇਵਲ ਕਾਗਜ਼ਾਂ ਵਿਚ ਹੀ ਨਾ ਰਹਿ ਜਾਣ ਬਲਕਿ ਅਧਿਆਪਕ ਇਹਨਾਂ ਨੂੰ ਅਮਲੀ ਰੂਪ ਵਿਚ ਅਪਣਾ ਕੇ ਆਪਣੇ ਵਿਦਿਆਰਥੀਆਂ ਦਾ ਗਿਆਨ ਪਰਪੱਕ ਕਰਨ ਲਈ ਸਦਾ ਯਤਨਸ਼ੀਲ ਰਹਿਣ।ਸੈਮੀਨਾਰ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media