Tuesday, November 24, 2026

ਡਾਕਟਰ ਨੇਕੀ ਮੁੱਖ ਸੰਪਾਦਕ ਬਣੇ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – Dr.Nirankar Singh Nekiਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ਼ ਕਰਵਾ ਚੁੱਕੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਮੈਡੀਕਲ ਖੇਤਰ ਵਿੱਚ ਕੀਤੀਆਂ ਗਈਆਂ ਪ੍ਰਸੰਸਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਟਰਨੈਸ਼ਨਲ ਜਰਨਲ ਆਫ ਕਰੰਟ ਰਿਸਰਚ ਇਨ ਮੈਡੀਕਲ ਸਾਇੰਸਜ਼ ਦਾ ਮੁੱਖ ਸੰਪਾਦਕ ਨਿਯੁੱਕਤ ਕੀਤਾ ਹੈ। ਇਸ ਡਾਕਟਰੀ ਰਸਾਲੇ ਦੇ ਮੈਨੇਜਿੰਗ ਐਡੀਟਰ ਦੀ ਸ਼ਿਵਾ ਕੁਮਾਰ ਨੇ ਡਾਕਟਰ ਨੇਕੀ ਨੂੰ ਮੁੱਖ ਸੰਪਾਦਕ ਬਣਨ ਦੀ ਲਿਖਤੀ ਸੂਚਨਾ ਭੇਜੀ ਹੈ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਹੋਇਆ ਹੈ ਅਤੇ ਡਾਕਟਰ ਨੇਕੀ ਨੂੰ ਉਨਾਂ ਦੇ ਪ੍ਰਸੰਸਕਾਂ ਵੱਲੋਂ ਵਧਾਈ ਦੇਣ ਦਾ ਤਾਂਤਾ ਲੱਗਾ ਹੋਇਆ ਹੈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply