Sunday, July 27, 2025
Breaking News

ਰੇਲ ਕਿਰਾਏ ‘ਚ ਕੀਤੇ ਗਏ ਭਾਰੀ ਵਾਧੇ ਵਿਰੁੱਧ ਕਾਂਗਰਸ ਵੱਲੋਂ ਰੋਸ ਮਾਰਚ- ਮੋਦੀ ਦਾ ਪੁੱਤਲਾ ਫੂਕਿਆ

PPN210619

ਅੰਮ੍ਰਿਤਸਰ, 21  ਜੂਨ (ਸੁਖਬੀਰ ਸਿੰਘ)-  ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਰੇਲ ਕਿਰਾਏ ‘ਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰੋਸ ਮਾਰਚ ਕੱਢਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਆਮ ਲੋਕਾਂ ਨੂੰ ਰਾਹਤ ਦੇਣ ਦੇ ਭਰੋਸੇ ਤਹਿਤ ਹੋਂਦ ਵਿੱਚ ਆਈ ਮੋਦੀ ਸਰਕਾਰ ਇਸਨੂੰ ਤੁਰੰਤ ਵਾਪਸ ਲਵੇ ਅਤੇ ਚੰਗੇ ਦਿਨਾਂ ਦੇ ਕੀਤੇ ਗਏ ਵਾਅਦੇ ਨੂੰ ਨਿਭਾਉਣ ਦੀ ਪਹਿਲ ਕਰੇ।  ਇਸ ਮੌਕੇ ਰਾਕੇਸ਼ ਕੁਮਾਰ, ਅਰਜੁਨ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਚੰਦ ਸੁਲਤਾਨਵਿੰਡ, ਜਗਸ਼ਰਨ ਸਿੰਘ, ਪੰਜਾਬ ਸੇਵਾ ਦਲ ਦੀ ਪ੍ਰਧਾਨ ਲੀਲਾ ਵਰਮਾ, ਮਨਜੀਤ ਕੌਰ, ਹਰਜੀਤ ਸਿੰਘ ਠੇਕੇਦਾਰ, ਗੁਰਮੁੱਖ ਸਿੰਘ ਮੋਹਨ ਭੰਡਾਰੀਆਂ, ਅਮਰਿਦਰ ਸਿੰਘ, ਰਾਜਾ ਦਲਬੀਰ ਸਿੰਘ ਆਦਿ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply