ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਗਭਗ ਸੰਪੂਰਨ ਹੋਣ ’ਤੇ ਆ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਿਕਰਮਜੀਤ ਸਿੰਘ ਧਿੰਗੜ ਜੋ ਕੀ 5 ਸਾਲਾਂ ਤੋਂ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਹਨ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਤੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦਾ ਦਰਬਾਰ ਹਾਲ ਕਾਫ਼ੀ ਵੱਡਾ ਕਰਨ ਦੀ ਕਾਰ ਸੇਵਾ ਪਿਛਲੇ 4 ਸਾਲਾਂ ਤੋਂ ਚੱਲ ਰਹੀ ਹੈ ਅਤੇ ਇਸ ਦੇ ਹੇਠਾਂ ਹੀ ਲੰਗਰ ਹਾਲ ਬਣਾਇਆ ਗਿਆ ਹੈ ਤਾਂ ਕਿ ਸੰਗਤਾਂ ਨੂੰ ਭਾਰੀ ਦੀਵਾਨਾਂ ਮੌਕੇ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮੇਂ ਗੁਰੁਦਆਰਾ ਦਾ ਗੰਬਦ ਬਣਾਉਣ ਦੀ ਸੇਵਾ ਸ਼ੁਰੂ ਹੋ ਚੁੱਕੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media