ਬਠਿੰਡਾ, 28 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ 100 ਫੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ ਜਿਸ ਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ।ਜਿਸ ਲਈ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵੱਖ-ਵੱਖ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਪਲੇਸਮੈਂਟ ਦੇ ਭਰਪੂਰ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਪ੍ਰਸਿੱਧ ਪਲੇਸਮੈਂਟ ਸਲਾਹਕਾਰ ਕੰਪਨੀ ‘ਲਾਵਿਆ ਐਸੋਸੀਏਟਸ’ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।
ਪਲੇਸਮੈਂਟ ਡਰਾਈਵ ਦੌਰਾਨ ਲਾਵਿਆ ਐਸੋਸੀਏਟਸ ਦੇ ਅਧਿਕਾਰੀਆਂ ਨੇ ਲਿਖਤੀ ਟੈਸਟ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ।ਮਨੁੱਖੀ ਸਰੋਤਾਂ, ਮਾਰਕੀਟਿੰਗ ਅਤੇ ਫ਼ਾਇਨਾਂਸ ਖੇਤਰ ਨਾਲ ਸੰਬੰਧਤ ਵਿਦਿਆਰਥੀਆਂ ਦੀ ਸਮਝ ਅਤੇ ਜਾਣਕਾਰੀ ਤੋਂ ਉਪਰੋਕਤ ਕੰਪਨੀਆਂ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਲਾਵਿਆ ਐਸੋਸੀਏਟਸ ਨੇ ਐਮ.ਬੀ.ਏ. ਦੀਆਂ 3 ਵਿਦਿਆਰਥਣਾਂ ਨਵਨੀਤ ਕੌਰ ਬਰਾੜ, ਤਨੂੰ ਸ਼੍ਰੀ ਅਤੇ ਰਿੰਕੀ ਨੂੰ ਨੌਕਰੀ ਲਈ ਚੁਣ ਲਿਆ ।
ਸੰਸਥਾ ਦੇ ਚੇਅਰਮੈਨ ਡਾ. ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਤਹਿਤ ਵਿਦਿਆਰਥੀਆਂ ਦੀ ਸਮੁੱਚੀ ਸਖ਼ਸ਼ੀਅਤ ਉਸਾਰੀ, ਕੰਮਿਊਨੀਕੇਸ਼ਨ ਸਕਿੱਲਜ਼, ਸੈਮੀਨਾਰ, ਇੰਡਸਟਰੀਅਲ ਟੂਰ ਅਤੇ ਗੈਸਟ ਲੈਕਚਰ ਆਦਿ ਗਤੀਵਿਧੀਆਂ ਤੇ ਧਿਆਨ ਕੇਂਦਰਤ ਕੀਤਾ ਜਾਂਦਾ ਹੈ।ਉਹਨਾਂ ਨੇ ਸੰਸਥਾ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫ਼ਲ ਹੋਏ ਉਪਰੋਕਤ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।ਸੰਸਥਾ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਡਾ. ਧਾਲੀਵਾਲ ਨੇ ਉਪਰੋਕਤ ਕੰਪਨੀਆਂ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media