Wednesday, July 1, 2026

ਸੱਤਿਆ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

PPN2803201724ਚੌਂਕ ਮਹਿਤਾ, 28 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀਂ ਸੱਤਿਆ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਸਾਲਾਨਾ ਪ੍ਰੀਖਿਆ ’ਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਪੁੱਜੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ ਸਹੋਤਾ, ਕੋਆਰਡੀਨੇਟਰ ਰਣਮੀਕ ਸਿੰਘ ਭਾਟੀਆ ਵੱਲੋਂ ਇਨਾਮ ਦਿੱਤੇ ਗਏ, ਇਸ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਹੋਈ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਸਕੂਲ ਦਾ ਨਤੀਜਾ ਹਰ ਸਾਲ 100 ਫੀਸਦੀ ਆਉਣ ’ਤੇ ਮੁੱਖ ਅਧਿਆਪਕਾ ਮੈਡਮ ਜਸਵਿੰਦਰ ਕੌਰ ਰੰਧਾਵਾ ਅਤੇ ਸਮੂੰਹ ਸਟਾਫ ਮੈਂਬਰਾਂ ਨੂੰ ਵਧਾਈ ਪਾਤਰ ਹਨ, ਉਨਾ੍ਹਂ ਸਕੂਲ ਮੈਨਜਮੈਂਟ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਪ੍ਰਮਜੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਸੰਦੀਪ ਕੌਰ, ਜੱਸਪ੍ਰੀਤ ਕੌਰ, ਦਲਜੀਤ ਕੌਰ, ਸ਼ਾਲੂ ਕੁਮਾਰੀ, ਗੁਰਜੀਤ ਕੌਰ, ਜਤਿੰਦਰ ਸਿੰਘ ਸਕੂਲ ਸਟਾਫ ਬੱਚਿਆਂ ਦੇ ਮਾਪੇ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply