ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਸੱਕਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀਮਤੀ ਅਮਨਦੀਪ ਕੋਰ ਚਾਹਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਤੇਜਵਿੰਦਰ ਸਿੰਘ ਜੀ ਦੀ ਅਗਵਾਈ ਹੇਠ 8 ਅਪ੍ਰੈਲ ਨੂੰ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿੱਚ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕ੍ਰਿਮੀਨਲ ਕੰਪਾਊਡੇਬਲ ਕੇਸ, ਐਨ.ਆਈ. ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ ਲੇਬਰ ਅਤੇ ਫੈਮਿਲੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਝਗੜੇ ਅਤੇ ਹੋਰ ਵਿਵਾਦਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ । ਜਿਸ ਵਿਚ ਜਿਲ੍ਹਾ ਪਠਾਨਕੋਟ ਦੇ ਜੂਡੀਸ਼ੀਅਲ ਅਫਸਰਾਂ ਦੇ ਵੱਖ ਵੱਖ ਬੈਂਚਾ ਦੁਆਰਾ ਉਕਤ ਕੇਸਾਂ ਦਾ ਦੋਵੇ ਪਾਰਟੀਆ ਦੀ ਆਪਸੀ ਸਹਿਮਤੀ ਨਾਲ ਮੋਕੇ ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਅਦਾਲਤਾਂ ਦਾ ਕੰਮਕਾਜੀ ਬੋਝ ਵੀ ਘੱਟ ਹੋਵੇਗਾ। ਸੱਕਤਰ ਸ੍ਰੀਮਤੀ ਅਮਨਦੀਪ ਕੋਰ ਚਾਹਲ ਨੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਅਥਾਰਿਟੀ ਵਲੋਂ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਦੀ ਰਖਿਆ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਵੀ ਕੀਤੀ ਜਾਂਦੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media