Wednesday, September 9, 2026

ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਗੁਰਦੇਵ ਸਿੰਘ ਬਾਦਲ ਨੇ ਵਡਮੁੱਲਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।ਪ੍ਰੋ. ਬਡੂੰਗਰ ਨੇ ਆਖਿਆ ਕਿ ਪੰਜਾਬ ਦੀ ਸਿਆਸਤ ਵਿੱਚ ਲੰਮਾ ਸਮਾਂ ਵਿਚਰੇ ਸਾਬਕਾ ਕੈਬਨਿਟ ਮੰਤਰੀ ਗੁਰਦੇਵ ਸਿੰਘ ਬਾਦਲ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਨਿਰੰਤਰ ਕਾਰਜਸ਼ੀਲ ਰਹੇ ਹਨ।ਉਹ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਭਾਈਵਾਲ ਰਹਿੰਦੇ ਸਨ।ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹੱਕਾਂ-ਹਿੱਤਾਂ ਲਈ ਉਨ੍ਹਾਂ ਨੇ ਵੱਧ ਚੜ੍ਹ ਕੇ ਹਿੱਸਾ ਪਾਇਆ।ਅਜਿਹੇ ਲੋਕ ਆਗੂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਜਾਬ ਇਕ ਤਜ਼ਰਬੇਕਾਰ ਅਤੇ ਲੋਕ ਭਾਵਨਾਵਾਂ ਨੂੰ ਸਮਝਣ ਵਾਲੇ ਆਗੂ ਤੋਂ ਵਿਰਵਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।ਉਨ੍ਹਾਂ ਸ.ਬਾਦਲ ਦੇ ਪਰਿਵਾਰ ਨਾਲ ਦਿਲੀ ਦੁੱਖ ਦਾ ਪ੍ਰਗਟਾਵਾ ਵੀ ਕੀਤਾ।
ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿਟੇਵਡ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਤੇ ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply