Tuesday, November 24, 2026

ਸ਼੍ਰੋਮਣੀ ਕਮੇਟੀ ਮੈਂਬਰ ਮੰਡਵਾਲਾ ਦੇ ਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਦੇ ਨੌਜਵਾਨ ਸਪੁੱਤਰ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਜਗਮੀਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਦੁੱਖਦਾਈ ਦੱਸਦਿਆਂ ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਭਿਟੇਵਡ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਤੇ ਮਨਜੀਤ ਸਿੰਘ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ (ਨਿੱਜੀ ਸਕੱਤਰ), ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਨੇ ਵੀ ਜਗਮੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫਸੋਸ ਦਾ ਪ੍ਰਗਟਾਵਾ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply