Friday, February 27, 2026

ਸਾਕਾ ਨਕੋਦਰ ਦੇ ਸਿੱਖ ਨੌਜਵਾਨਾਂ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ – ਪ੍ਰੋ. ਬਡੂੰਗਰ

PPN2803201732ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਇਸ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਣਾ ਨਹੀਂ ਚਾਹੀਦਾ ਤੇ ਉਨ੍ਹਾਂ ਵੱਲੋਂ ਕੀਤੀਆਂ ਮਿਸਾਲੀ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਅੱਜ ਗੁਰਦੁਆਰਾ ਭੋਰੇਵਾਲਾ ਪਿੰਡ ਲਿੱਤਰਾਂ (ਨਕੋਦਰ) ਨੇੜੇ ਜਲੰਧਰ ਵਿਖੇ 4 ਫਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸ਼ਹੀਦ ਹੋਣ ਵਾਲੇ ਚਾਰ ਸਿੱਖ ਨੌਜਵਾਨਾਂ ਜਿਨ੍ਹਾਂ ਵਿੱਚ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾ, ਸ਼ਹੀਦ ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਸ਼ਹੀਦ ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਤੇ ਸ਼ਹੀਦ ਭਾਈ ਝਲਮਣ ਸਿੰਘ ਦੀ 31ਵੀਂ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ਤੇ ਸ਼ਰਧਾਂਜਲੀ ਦੇਣ ਲਈ ਪੁੱਜੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਸ਼ਾਨ ਨੂੰ ਬਹਾਲ ਰੱਖਣ ਹਿਤ ਸਾਕਾ ਨਕੋਦਰ ਵਿੱਚ ਸ਼ਹੀਦ ਹੋਣ ਵਾਲੇ 4 ਸਿੱਖ ਨੌਜਵਾਨਾਂ ਦੀ ਅਦੁੱਤੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਦਾ ਸਰੋਤ ਹੈ।ਜਿਸ ਦੇ ਮੱਦੇਨਜ਼ਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਕੋਦਰ ਵਿੱਚ ਸ਼ਹੀਦ ਹੋਣ ਵਾਲੇ ਚਾਰੇ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕਰਨ ਦਾ ਫੈਸਲਾ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਹੈ ਤਾਂ ਕਿ ਸਾਡੀ ਆਉਣ ਵਾਲੀਆਂ ਪੀੜੀਆਂ ਇਨ੍ਹਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਸਕਣ।ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਿੰਗਾਰਾ ਸਿੰਘ ਲੋਹੀਆਂ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ, ਮਨਜੀਤ ਸਿੰਘ, ਹਰਜੋਤ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ ਤੇ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply