Tuesday, November 24, 2026

ਰੇਸ਼ਮ ਦੇ ਕੀੜੇ ਪਾਲਣ ਬਾਰੇ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ

PPN2903201714ਬਠਿੰਡਾ, 29 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਿੱਚ ਵਿਦਿਆ, ਖੋਜ ਅਤੇ ਪਸਾਰ ਕਾਰਜ ਖੇਤਰੀ ਲੋੜਾਂ ਮੁਤਾਬਕ ਚਲਾਏ ਜਾਂਦੇ ਹਨ। ਇਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਡੀਨ ਡਾ: ਅਜਮੇਰ ਸਿੰਘ ਸਿੱਧੂ ਨੇ ਦਸਿਆ ਕਿ ਹਾਲ ਹੀ ਵਿੱਚ ਰੇਸ਼ਮ ਦੇ ਕੀੜਿਆਂ ਨੂੰ ਸ਼ਹਿਤੂਤ ਦੇ ਪੱਤਿਆਂ ਉਪਰ ਪਾਲ ਕੇ ਰੇਸ਼ਮ ਤਿਆਰ ਕਰਨ ਦੀ ਵਿਧੀ ਖੇਤਰੀ ਸੁਵਿਧਾਵਾਂ ਅਤੇ ਹਾਲਾਤਾਂ ਦੇ ਅਨੁਕੂਲ ਬਣਾਈ ਗਈ ਹੈ ਜਿਸ ਬਾਰੇ 21 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ।ਕੀਟ ਵਿਗਿਆਨ ਦੇ ਮਾਹਿਰ ਡਾ: ਜੋਰਾ ਸਿੰਘ ਬਰਾੜ ਨੇ ਕਿਹਾ ਕਿ ਕੀੜੇ ਜੰਮੂ-ਕਸ਼ਮੀਰ ਦੇ ਨੀਮ-ਪਹਾੜੀ ਖੇਤਰਾਂ ਚੋਂ ਲਿਆ ਕੇ ਸ਼ਹਿਤੂਤ ਦੇ ਪੱਤਿਆ ਉਪਰ ਸਥਾਨਕ ਹਾਲਾਤਾਂ ਵਿੱਚ ਵਿਕਸਿਤ ਕੀਤੇ ਗਏ ਹਨ।ਜਿਨ੍ਹਾਂ ਤੋਂ ਰੇਸ਼ਮ ਦੇ ਕੋਕੂਨ ਤਿਆਰ ਹੋ ਗਏ ਹਨ।ਕੋਕੂਨ ਵਿੱਚੋਂ ਜਵਾਨ ਕੀੜੇ ਬਾਹਰ ਆ ਜਾਂਦੇ ਹਨ।ਡਾ: ਬਰਾੜ ਨੇ ਰੇਸ਼ਮ ਦੇ ਕੀੜਿਆਂ ਤੋਂ ਰੇਸ਼ਮੀ ਧਾਗਾ ਬਨਾਉਣ ਬਾਰੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬੀ. ਐਸ. ਧਾਲੀਵਾਲ ਮਾਹਿਰ ਪ੍ਰੋਫੈਸਰਾਂ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣੂ ਕਰਵਾਉਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਕਾਲਜ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ।ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਇਸ ਤਜਰਬੇ ਤੋਂ ਵਿਦਿਆਰਥੀ ਆਪਣੇ ਕਿੱਤੇ ਦੀ ਚੋਣ ਪ੍ਰਤੀ ਵਿਸ਼ੇਸ ਗਿਆਨ ਪ੍ਰਾਪਤ ਕਰ ਸਕਦੇ ਹਨ ਅਤੇ ਉਹਨਾਂ ਨੇ ਖੇਤੀਬਾੜੀ ਕਾਲਜ ਦੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply